ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।
Trending Photos
ਚੰਡੀਗੜ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ. ਜੈ ਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।
ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰ ਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।
ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।
WATCH LIVE TV