Ludhiana News: ਲੁਧਿਆਣਾ ਵਿੱਚ ਛੋਟੇ ਭਰਾ ਦੇ ਜਨਮ ਦਿਨ ਦੀ ਪਾਰਟੀ ਤੋਂ ਪਰਿਵਾਰ ਸਮੇਤ ਘਰ ਜਾ ਰਹੇ ਸ਼ਿਵ ਸੈਨਾ ਨੇਤਾ ਉਤੇ ਹਮਲਾ ਹੋ ਗਿਆ। ਇਸ ਹਮਲੇ ਵਿੱਚ 3 ਲੋਕ ਜ਼ਖਮੀ ਹੋ ਗਏ ਹਨ ਤੇ  ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰਕ ਵਿੰਗ ਦੇ ਆਗੂ ਰਾਜਨ ਰਾਣਾ ਅਤੇ ਉਸਦੇ ਭਰਾ ਅਤੇ ਭਤੀਜੇ ਦੇ ਸਕੂਟਰ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।


COMMERCIAL BREAK
SCROLL TO CONTINUE READING

ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ ਉਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦੇ ਸਾਥੀ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਰਾਣਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਡੀਐਮਸੀ ਘਟਨਾ ਸਮੇਂ ਰਾਜਨ ਰਾਣਾ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨਾਲ ਮੌਜੂਦ ਨਹੀਂ ਸਨ।


ਉਨ੍ਹਾਂ ਨੇ ਦੱਸਿਆ ਕਿ ਚੌੜਾ ਬਾਜ਼ਾਰ ਵਿੱਚ ਪਰਾਂਠਾ ਵੇਚਣ ਵਾਲਿਆਂ ਦੇ ਸਟਾਲਾਂ ਉਤੇ ਕੁਝ ਨੌਜਵਾਨ ਖੜ੍ਹੇ ਸਨ। ਉਸ ਦੇ ਭਤੀਜੇ ਪੀਯੂਸ਼ ਨੇ ਨੌਜਵਾਨਾਂ ਨੂੰ ਸੜਕ ਤੋਂ ਹਟਣ ਲਈ ਹਾਰਨ ਵਜਾਇਆ ਕਿਉਂਕਿ ਸੜਕ 'ਤੇ ਜਗ੍ਹਾ ਘੱਟ ਸੀ। ਇਸ ਦੌਰਾਨ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਰਾਣਾ ਦੀ ਕਾਰ ਵਿਚ ਆਪਣੀ ਸਕੂਟਰੀ ਦੀ ਟੱਕਰ ਮਾਰੀ ਤੇ ਗਾਲ੍ਹਾਂ ਕੱਢਣ ਲੱਗ ਗਏ।


ਇਸ ਤੋਂ ਬਾਅਦ ਉਕਤ ਨੌਜਵਾਨ ਨੇ ਉਨ੍ਹਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਉਕਤ ਨੌਜਵਾਨ ਨੇ ਆਪਣੇ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ। ਹਮਲੇ ਵਿੱਚ ਰਾਜਨ ਰਾਣਾ, ਉਸ ਦਾ ਭਰਾ ਬੌਬੀ ਅਤੇ ਭਤੀਜਾ ਪਿਊਸ਼ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।


ਰਾਣਾ ਦਾ ਇਲਾਜ ਕਰਕੇ ਡੀਐਮਸੀ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਮੌਕੇ ਉਤੇ ਪੁੱਜੀ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ਉਤੇ ਪਹੁੰਚੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਘਟਨਾ ਵਾਲੀ ਥਾਂ ਉਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰੇਗੀ। ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ : Punjab Breaking Live Updates: ਕੌਣ ਹੋਵੇਗਾ SGPC ਦਾ ਪ੍ਰਧਾਨ? ਚੋਣ ਲਈ ਜਨਰਲ ਇਜਲਾਸ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ