Samana News: ਸਮਾਣਾ ਹਸਪਤਾਲ 'ਚ ਵੜ੍ਹ ਕੇ ਐਮਰਜੈਂਸੀ ਵਿੱਚ ਮਰੀਜ਼ਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Advertisement
Article Detail0/zeephh/zeephh2347796

Samana News: ਸਮਾਣਾ ਹਸਪਤਾਲ 'ਚ ਵੜ੍ਹ ਕੇ ਐਮਰਜੈਂਸੀ ਵਿੱਚ ਮਰੀਜ਼ਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Samana News: ਸਮਾਣਾ ਦੇ ਪਿੰਡ ਵਿੱਚ ਰੰਜ਼ਿਸ਼ ਨੂੰ ਲੈ ਕੇ ਦੋ ਧਿਰਾਂ ਦੀ ਜਮ ਕੇ ਲੜਾਈ ਹੋਈ ਹੈ।

Samana News: ਸਮਾਣਾ ਹਸਪਤਾਲ 'ਚ ਵੜ੍ਹ ਕੇ ਐਮਰਜੈਂਸੀ ਵਿੱਚ ਮਰੀਜ਼ਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Samana News: ਸਮਾਣਾ ਦੇ ਪਿੰਡ ਫਤਿਹਪੁਰ ਵਿੱਚ ਬੀਤੀ ਰਾਤ ਰੰਜ਼ਿਸ਼ ਨੂੰ ਲੈ ਕੇ ਦੋ ਧਿਰਾਂ ਦੀ ਜਮ ਕੇ ਲੜਾਈ ਹੋਈ ਹੈ। ਇਕ ਧਿਰ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਘਰ ਉਪਰ ਹਮਲਾ ਕਰ ਦਿੱਤਾ ਤੇ 50-60 ਲੋਕਾਂ ਵੱਲੋਂ ਇੱਟਾਂ ਰੋੜੇ ਵਰਸਾਏ ਗਏ। ਦੂਜੇ ਪਾਰਟੀ ਦੇ ਦੋ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਵਿੱਚ ਜ਼ੇਰੇ ਇਲਾਜ ਹਨ।

ਪਹਿਲੀ ਧਿਰ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਉਨ੍ਹਾਂ ਨੇ ਸ਼ਿਕਾਇਤ ਵੀ ਕੀਤੀ ਸੀ। ਇਸ ਤੋਂ ਬਾਅਦ ਉਹ ਨੌਜਵਾਨ ਜ਼ਮਾਨਤ ਉਤੇ ਆ ਗਿਆ ਤੇ ਫਿਰ ਉਨ੍ਹਾਂ ਦੀ ਬੇਟੀ ਨੂੰ ਤੰਗ ਪਰੇਸ਼ਾਨ ਕਰਨ ਲੱਗਾ। ਉਹ ਲੜਕੀ ਉਤੇ ਤੇਜ਼ਾਬ ਪਾਉਣ ਦੀਆਂ ਧਮਕੀਆਂ ਦੇਣ ਲੱਗਾ। ਇਸ ਰੰਜ਼ਿਸ ਨੂੰ ਲੈ ਕੇ ਉਨ੍ਹਾਂ ਨੇ ਸਾਡੇ ਘਰ ਉਤੇ ਹਮਲਾ ਕਰ ਦਿੱਤਾ।

ਦੂਸਰੇ ਪੱਖ ਦੇ ਬਜ਼ੁਰਗਾਂ ਨੇ ਦੱਸਿਆ ਉਨ੍ਹਾਂ ਨੂੰ ਇਸ ਸਾਰੇ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਿਵਲ ਹਸਪਤਾਲ ਸਮਾਣਾ ਦੇ ਜੋ ਐਮਰਜੈਂਸੀ ਵਿੱਚ ਡਾਕਟਰ ਤਾਇਨਾਤ ਡਾਕਟਰ ਸਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਰਾਤ ਦੇ ਐਮਰਜੈਂਸੀ ਦੇ ਹਾਲਾਤ ਬਹੁਤ ਮਾੜੇ ਸੀ। ਉਹ ਜ਼ਖ਼ਮੀਆਂ ਦਾ ਇਲਾਜ ਕਰ ਰਹੇ ਸੀ ਕਿ ਦੂਜੀ ਧਿਰ ਨੇ ਆ ਕੇ ਐਮਰਜੈਂਸੀ ਵਿੱਚ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਬੰਦੇ ਜਖਮੀ ਕਰ ਦਿੱਤੇ।

ਇਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਹੈ ਅਤੇ ਸਿਹਤ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ ਡਾਕਟਰਾਂ ਦੀ ਸਰਕਾਰੀ ਹਸਪਤਾਲ ਵਿੱਚ ਜਿਹੜੇ ਐਮਰਜੈਂਸੀ ਵਿੱਚ ਡਾਕਟਰ ਤਾਇਨਾਤ ਹਨ ਖਾਸ ਕਰਕੇ ਉਨ੍ਹਾਂ ਵਿੱਚ ਮਹਿਲਾ ਡਾਕਟਰ ਰਾਤ ਨੂੰ ਡਿਊਟੀ ਦਿੰਦੇ ਹਨ ਉਨ੍ਹਾਂ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।

ਪੁਲਿਸ ਤਾਇਨਾਤ ਕੀਤੀ ਜਾਵੇ ਪਰ ਹਸਪਤਾਲ ਵਿੱਚ ਆ ਕੇ ਕਥਿਤ ਮੁਲਜ਼ਮਾਂ ਵੱਲੋਂ ਜਿਹੜਾ ਹਮਲਾ ਕੀਤਾ ਗਿਆ ਉਹ ਗੰਭੀਰ ਮਾਮਲਾ ਹੈ। ਉਸ ਨੂੰ ਪੁਲਿਸ ਸਖ਼ਤੀ ਨਾਲ ਮੁਲਜ਼ਮਾਂ ਨੂੰ ਕਾਬੂ ਕਰੇ। ਲੋਕਾਂ ਅਤੇ ਡਾਕਟਰਾਂ ਨੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

ਸਮਾਣਾ ਸਿਟੀ ਪੁਲਿਸ ਦੇ ਡਿਊਟੀ ਅਫਸਰ ਸੁਰਿੰਦਰ ਪਾਲ ਸਿੰਘ ਬਾਠ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੇ ਕਿਹਾ ਕਿ ਦੋਹਾਂ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਕਾਨੂੰਨ ਦੇ ਮੁਤਾਬਿਕ ਕਾਰਵਾਈ ਕਰਾਂਗੇ। ਡਾਕਟਰ ਦੀ ਸ਼ਿਕਾਇਤ ਮਿਲਣ ਉਤੇ ਵੀ ਕਾਰਵਾਈ ਕੀਤੀ ਜਾਵੇਗੀ।

Trending news