Ludhiana News: ਲੁਧਿਆਣਾ ਦੇ ਦੁਗਰੀ ਇਲਾਕੇ ਜਿੱਥੇ ਸਰਕਾਰੀ ਸਕੂਲ ਦੀ ‌ਪੰਜ ਸਾਲ ਦੀ ਬੱਚੀ ਨੂੰ ਆਪਣੇ ਨਾਲ ਧੱਕੇ ਨਾਲ ਲਿਜਾਉਣ ਦੀ ਕੋਸ਼ਿਸ਼ ਕਰਨ ਵਾਲੇ ਔਰਤਾਂ ਦੇ ਸੂਟ ਵਿੱਚ ਘੁੰਮ ਰਹੇ ਸਖ਼ਸ਼ ਨੂੰ ਲੋਕਾਂ ਨੇ ਦਬੋਚ ਲਿਆ ਹੈ।


COMMERCIAL BREAK
SCROLL TO CONTINUE READING

ਲੋਕਾਂ ਨੇ ਇਸ ਸਖ਼ਸ਼ ਦੀ ਬੰਨ੍ਹ ਕੇ ਚੰਗੀ ਤਰ੍ਹਾਂ ਭੁਗਤ ਸੰਵਾਰੀ। ਇਸ ਸਬੰਧੀ ਸੋਸ਼ਲ ਮੀਡੀਆ ਉਪਰ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 


ਸੂਚਨਾ ਮਿਲਣ ਤੋਂ ਬਾਅਦ ਪੀਸੀਆਰ ਕਰਮਚਾਰੀ ਮੌਕੇ 'ਤੇ ਪਹੁੰਚੇ ਤੇ ਸ਼ੱਕੀ ਵਿਅਕਤੀ ਨੂੰ ਆਪਣੇ ਨਾਲ ਲੈ ਗਏ। ਇਸ ਦੌਰਾਨ ਇਸ ਘਟਨਾ ਦੀ ਵੀਡੀਓ ਵਾਇਰਲ ਹੋ ਗਈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀ ਮੋਨੂੰ ਨੇ ਦੱਸਿਆ ਕਿ ਪਿੰਡ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹੈ।


ਸ਼ੁੱਕਰਵਾਰ ਸਵੇਰੇ ਔਰਤਾਂ ਦਾ ਸੂਟ ਪਹਿਨਣ ਵਾਲਾ ਨੌਜਵਾਨ ਪੰਜ ਸਾਲ ਦੀ ਬੱਚੀ ਨੂੰ ਧੱਕੇ ਨਾਲ ਲਿਜਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਲੜਕੀ ਉਸ ਦੇ ਨਾਲ ਨਹੀਂ ਜਾ ਰਹੀ ਸੀ ਪਰ ਉਹ ਉਸ ਨਾਲ ਜ਼ਬਰਦਸਤੀ ਕਰਨ ਲੱਗਾ। ਇਹ ਦੇਖ ਆਸਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੂੰ ਦੇਖ ਕੇ ਉਕਤ ਵਿਅਕਤੀ ਡਰ ਗਿਆ ਅਤੇ ਭੱਜਣ ਲੱਗਾ। ਜਦੋਂ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਲੋਕਾਂ ਨੇ ਦੌੜ ਕੇ ਉਸ ਨੂੰ ਫੜ ਲਿਆ।


ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਸ਼ੱਕੀ ਨਜ਼ਰ ਆ ਰਹੇ ਮੁਲਜ਼ਮ ਕੋਲ ਕੋਈ ਹਥਿਆਰ ਨਹੀਂ ਸੀ, ਜਿਸ ਕਾਰਨ ਸਾਰਿਆਂ ਨੇ ਮਿਲ ਕੇ ਉਸ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਜਦੋਂ ਲੋਕਾਂ ਨੇ ਉਸ ਦੇ ਕੱਪੜੇ ਉਤਾਰੇ ਤਾਂ ਉਸ ਨੇ ਆਪਣੇ ਸੂਟ ਹੇਠ ਸੂਟ ਪਾਇਆ ਹੋਇਆ ਸੀ। ਉਕਤ ਵਿਅਕਤੀ ਨੇ ਕਰੀਬ 8 ਤੋਂ 10 ਸੂਟ ਪਹਿਨੇ ਹੋਏ ਸਨ। ਅਖੀਰ ਵਿੱਚ ਉਸ ਨੇ ਇੱਕ ਟੀ-ਸ਼ਰਟ ਤੇ ਪਜਾਮਾ ਪਾਇਆ ਹੋਇਆ ਸੀ, ਜਿਸ ਵਿੱਚੋਂ ਇੱਕ ਲੋਹੇ ਦਾ ਪੰਚ ਮਿਲਿਆ ਸੀ।


ਜਦੋਂ ਉਸ ਨੂੰ ਪੁੱਛਿਆ ਗਿਆ ਕਿ ਉਹ ਲੜਕੀ ਨੂੰ ਕਿਉਂ ਘਸੀਟ ਰਿਹਾ ਹੈ ਤਾਂ ਉਸ ਨੇ ਇਸ ਤੋਂ ਇਨਕਾਰ ਕਰ ਦਿੱਤਾ। ਗੁੱਸੇ 'ਚ ਆਏ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਰੱਸੀ ਦੀ ਮਦਦ ਨਾਲ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਉਸ ਨੂੰ ਡੰਡੇ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ।


ਇਹ ਵੀ ਪੜ੍ਹੋ : Punjab News: ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਵੱਡੇ ਸਿਆਸੀ ਲੋਕਾਂ ਦੀਆਂ ਬੱਸਾਂ ਦੇ ਪਰਮਿਟ ਕੀਤੇ ਰੱਦ


ਲੋਕਾਂ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਉਹ ਔਰਤ ਦਾ ਸੂਟ ਪਾ ਕੇ ਸਕੂਲ ਵਿੱਚ ਘੁੰਮ ਰਿਹਾ ਹੈ ਅਤੇ ਬੱਚਿਆਂ ਨੂੰ ਵੀ ਦੇਖ ਰਿਹਾ ਹੈ। ਫਿਰ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪੀ.ਸੀ.ਆਰ ਕਰਮਚਾਰੀ ਮੌਕੇ 'ਤੇ ਪਹੁੰਚੇ, ਇਸ ਨੂੰ ਖੋਲ੍ਹਿਆ ਅਤੇ ਆਪਣੇ ਨਾਲ ਥਾਣੇ ਲੈ ਗਏ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ : Gaganyaan Mission: ISRO ਦੇ ਮਿਸ਼ਨ ਗਗਨਯਾਨ ਦੀ ਹੋਈ ਟੈਸਟ ਲਾਂਚਿੰਗ ! 17 ਕਿਲੋਮੀਟਰ ਦੀ ਉਚਾਈ ਤੱਕ ਜਾਵੇਗਾ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ