Mandi Gobindgarh News (ਜਗਮੀਤ ਸਿੰਘ): ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਸ਼ਾਸਤਰੀ ਨਗਰ ਵਿੱਚ ਪ੍ਰਾਈਵੇਟ ਸਕੂਲ ਦੇ ਕੋਲ ਮੋਟਰਸਾਈਕਲ ਸਵਾਰਾਂ ਲੁਟੇਰਿਆਂ ਨੇ ਫਿਲਮੀ ਸਟਾਈਲ ਵਿੱਚ ਦਿਨ ਦਿਹਾੜੇ ਇਕ ਬਜ਼ੁਰਗ ਦੀਆਂ ਅੱਖਾਂ ਵਿਚ ਲਾਲ ਮਿਰਚ ਪਾਊਡਰ ਪਾ ਕੇ ਲੁੱਟ ਦੀ ਕੋਸ਼ਿਸ ਕੀਤੀ।


COMMERCIAL BREAK
SCROLL TO CONTINUE READING

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਰਾਜ ਕੁਮਾਰ ਨੇ ਦੱਸਿਆ ਕਿ ਨਿਊ ਸ਼ਾਸਤਰੀ ਨਗਰ ਵਿੱਚ ਉਨ੍ਹਾਂ ਵੱਲੋਂ ਕੋਠੀ ਦੀ ਉਸਾਰੀ ਕਰਵਾਈ ਜਾ ਰਹੀ ਸੀ ਜਿਥੇ ਦੇਖਰੇਖ ਕਰਨ ਲਈ ਉਹ ਰੋਜ਼ਾਨਾ ਹੀ ਸਵੇਰੇ ਜਾਂਦੇ ਹਨ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਜਦੋਂ ਉਹ ਕੋਠੀ ਵੱਲ ਜਾ ਰਹੇ ਸਨ ਤਾਂ ਰਸਤੇ ਵਿੱਚ ਪੈਦਲ ਤੁਰੇ ਆ ਰਹੇ ਨੌਜਵਾਨ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਲਾਲ ਮਿਰਚ ਪਾਊਡਰ ਪਾ ਕੇ ਉਨ੍ਹਾਂ ਦੇ ਹੱਥ ਵਿਚ ਫੜਿਆ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ ਅਤੇ ਰੌਲਾ ਪਾਉਣ ਤੋਂ ਬਾਅਦ ਉਕਤ ਕਥਿਤ ਲੁਟੇਰਾ ਮੋਟਰਸਾਈਕਲ ਸਵਾਰ ਆਪਣੇ ਸਾਥੀ ਨਾਲ ਬੈਠ ਕੇ ਭੱਜਣ ਵਿਚ ਕਾਮਯਾਬ ਹੋ ਗਿਆ।


ਉਨ੍ਹਾਂ ਨੇ ਦੱਸਿਆ ਕਿ ਲੁੱਟ ਦੀ ਇਹ ਘਟਨਾ ਇਸ ਕਾਰਨ ਬਚ ਗਈ ਕਿਉਂਕਿ ਉਨ੍ਹਾਂ ਵੱਲੋਂ ਬੈਗ ਨੂੰ ਪੂਰੀ ਤਰ੍ਹਾਂ ਕਸ ਕੇ ਫੜੀ ਰੱਖਿਆ ਸੀ। ਉਸ ਦੌਰਾਨ ਕਥਿਤ ਲੁਟੇਰੇ ਨੇ ਬੈਗ ਨੂੰ ਖਿੱਚਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਿਹਾ ਅਤੇ ਇਸ ਦੌਰਾਨ ਉਨ੍ਹਾਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।


ਇਹ ਵੀ ਪੜ੍ਹੋ : Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਅੱਜ ਪਹਿਲੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰੇਗੀ ਸੇਵਾ


ਇਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਇਕੱਠਾ ਹੋ ਗਏ ਅਤੇ ਕਥਿਤ ਲੁਟੇਰਾ ਮੌਕੇ ਤੋਂ ਮੋਟਰਸਾਈਕਲ ਉਤੇ ਸਵਾਰ ਹੋਕੇ ਫਰਾਰ ਹੋ ਗਏ, ਉੱਥੇ ਥਾਣਾ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤੇ ਜਲਦ ਹੀ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 


ਇਹ ਵੀ ਪੜ੍ਹੋ : Mansa Murder News: ਦਿਲ ਦਹਿਲਾ ਦੇਣ ਵਾਲੀ ਘਟਨਾ; ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ