ਬਾਬਾ ਬੰਦਾ ਸਿੰਘ ਬਹਾਦੁਰ ਦਾ 351ਵਾਂ ਜਨਮ ਦਿਹਾੜਾ ਅੱਜ
Advertisement

ਬਾਬਾ ਬੰਦਾ ਸਿੰਘ ਬਹਾਦੁਰ ਦਾ 351ਵਾਂ ਜਨਮ ਦਿਹਾੜਾ ਅੱਜ

ਮਹਾਨ ਯੋਧੇ, ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 351ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਟਵੀਟ ਰਾਹੀਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ ਨੂੰ ਯਾਦ ਕੀਤਾ।

ਬਾਬਾ ਬੰਦਾ ਸਿੰਘ ਬਹਾਦੁਰ ਦਾ 351ਵਾਂ ਜਨਮ ਦਿਹਾੜਾ ਅੱਜ

ਚੰਡੀਗੜ੍ਹ: ਮਹਾਨ ਯੋਧੇ, ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 351ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਟਵੀਟ ਰਾਹੀਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ ਨੂੰ ਯਾਦ ਕੀਤਾ।

CM ਚੰਨੀ ਨੇ ਟਵੀਟ ਕਰ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਉਹ ਯੋਧੇ ਸਨ ਜਿਨ੍ਹਾਂ ਨੇ ਮੁਗਲ ਜੜ੍ਹਾਂ ਹਿਲਾ ਕੇ ਉਸਦਾ ਖਾਤਮਾ ਕੀਤਾ ਸੀ। ਅੱਜ ਆਪ ਜੀ ਦੇ 351ਵੇਂ ਜਨਮ ਦਿਹਾੜੇ ਮੌਕੇ ਆਪ ਜੀ ਦੀ ਸੂਰਬੀਰਤਾ, ਇਨਸਾਫ਼ ਪਸੰਦ ਸੋਚ ਨੂੰ ਅਸੀਂ ਪ੍ਰਣਾਮ ਕਰਦੇ ਹਾਂ ਜਿਸ ਨੇ ਹਮੇਸ਼ਾ ਮਜ਼ਲੂਮਾਂ ਦੀ ਰਾਖੀ ਤੇ ਉਹਨਾਂ ਨੂੰ ਉਹਨਾਂ ਦੇ ਹੱਕ ਦਿਵਾਉਣ ਬਾਰੇ ਸੋਚਿਆ।

 

 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ।

 

ਸ਼੍ਰੋਮਣੀ ਅਕਾਲੀ ਦਲ ਦਾ ਟਵੀਟ

 

ਹੱਕ ਸੱਚ ਤੇ ਮਜ਼ਲੂਮਾਂ ਦੇ ਪਹਿਰੇਦਾਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਤਹਿ ਦਿਲੋਂ ਸਿਜਦਾ ਭੇਟ ਕਰਦੇ ਹਾਂ। ਜ਼ਾਲਮ ਹਕੂਮਤਾਂ ਦੀ ਜੜ੍ਹ ਵੱਢਣ ਵਾਲੇ, ਸਿੰਘ ਸੂਰਮੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਨਾਂਅ ਸਿੱਖ ਇਤਿਹਾਸ 'ਚ ਸੁਨਹਿਰੀ ਅੱਖਰਾਂ ਸੰਗ ਸਦਾ ਅੰਕਿਤ ਰਹੇਗਾ।

 

Trending news