Baba Deep Singh Ji Birthday 2024: ਅੱਜ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹੈ। ਦੱਸ ਦਈਏ ਕਿ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ 1682 ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਪਹੂਵਿੰਡ ਵਿੱਚ ਮਾਤਾ ਜਿਊਣੀ ਜੀ ਅਤੇ ਪਿਤਾ ਭਗਤਾ ਜੀ ਦੇ ਘਰ ਹੋਇਆ। 1699 ਵਿੱਚ ਜਦੋਂ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤ ਨੂੰ ਆਉਣ ਲਈ ਆਖਿਆ ਸੀ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਆਪਣੇ ਮਾਤਾ-ਪਿਤਾ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਆਏ ਸਨ। 


COMMERCIAL BREAK
SCROLL TO CONTINUE READING

ਉਦੋਂ ਹੀ ਉਹ ਅੰਮ੍ਰਿਤ ਦੀ ਦਾਤ ਹਾਸਲ ਕਰ ਕੇ ‘ਦੀਪੇ’ ਤੋਂ ‘ਦੀਪ ਸਿੰਘ’ ਬਣ ਗਏ। ਉਨ੍ਹਾਂ ਦੇ ਨਾਂ ਨਾਲ ‘ਬਾਬਾ’ ਸ਼ਬਦ ਕਾਫੀ ਦੇਰ ਬਾਅਦ ਜੁੜਿਆ। ਕਾਫ਼ੀ ਸਮਾਂ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੀ ਗੁਰੂ ਗੋਬਿੰਦ ਸਿੰਘ ਜੀ ਕੋਲ ਰਹੇ। ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ…ਜਿਨ੍ਹਾਂ ਦੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ‘ਚ ਨਹੀਂ ਮਿਲਦੀ…ਮਹਾਨ ਯੋਧੇ ਜਰਨੈਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਭਨਾਂ ਨੂੰ ਲੱਖ ਲੱਖ ਵਧਾਈਆਂ।



ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਜਨਵਰੀ 2024


ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਕਿ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਕਹਿਣੀ ਤੇ ਕਥਨੀ ਦੇ ਪੂਰੇ, ਅਤੇ ਰਣ ਦੇ ਸੂਰੇ ਬਾਬਾ ਦੀਪ ਸਿੰਘ ਜੀ ਮਹਾਨ ਵਿਦਵਾਨ ਸਨ, ਉਨ੍ਹਾਂ ਦੀ ਸ਼ਹਾਦਤ ਸਿੱਖ ਕੌਮ ਅੰਦਰ ਸਦਾ ਯਾਦ ਰੱਖੀ ਜਾਵੇਗੀ ਅਤੇ ਉਨ੍ਹਾਂ ਦੀ ਅਦੁੱਤੀ ਜੀਵਨ ਗਾਥਾ ਸਦਾ ਅਮਰ ਰਹੇਗੀ



ਬਾਬਾ ਦੀਪ ਸਿੰਘ ਇੱਕ ਅਜਿਹੇ ਸਿੱਖ ਯੋਧੇ ਸਨ ਜਿਨ੍ਹਾਂ ਦਾ ਨਾਮ ਅੱਜ ਵੀ ਬਹਾਦਰਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ।  18 ਸਾਲ ਦੀ ਉਮਰ ਵਿੱਚ, ਉਹਨਾਂ ਨੇ ਅੰਮ੍ਰਿਤ ਛਕਿਆ ਅਤੇ ਸਿੱਖਾਂ ਨੂੰ ਸੁਰੱਖਿਅਤ ਰੱਖਣ ਦੀ ਸਹੁੰ ਚੁੱਕੀ। ਇੱਕ ਵਾਰ ਜੰਗ ਕਾਰਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਦੀ ਜ਼ਿੰਮੇਵਾਰੀ ਬਾਬਾ ਦੀਪ ਸਿੰਘ ਨੂੰ ਸੌਂਪ ਦਿੱਤੀ ਸੀ।


ਬਾਬਾ ਦੀਪ ਸਿੰਘ ਨੇ ਸਿੱਖ ਧਰਮ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ। ਮੁਗਲ ਸ਼ਾਸਕਾਂ ਨਾਲ ਲੜਦਿਆਂ ਆਪ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ ਅਤੇ ਸਿੱਖੀ ਦੀ ਰਾਖੀ ਨੂੰ ਯਾਦ ਕਰਕੇ ਉਨ੍ਹਾਂ ਦਾ ਸਰੀਰ ਖੜਾ ਹੋ ਗਿਆ, ਆਪ ਨੇ ਆਪਣਾ ਸਿਰ ਉੱਚਾ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਕੀਤੀ ਅਤੇ ਉਥੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਕੁਰਬਾਨੀ ਅੱਜ ਵੀ ਸਿੱਖ ਧਰਮ ਲਈ ਮਿਸਾਲ ਹੈ।