Fatehgarh Sahib News (ਜਗਮੀਤ ਸਿੰਘ):  ਫਤਿਹਗੜ੍ਹ ਸਾਹਿਬ ਅਦਾਲਤ ਨੇ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਸਪਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਖੇੜੀ ਵਾਲੇ ਬਾਬੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਲਈ ਜੁਡੀਸ਼ੀਅਲ ਜੇਲ੍ਹ ਭੇਜ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਮੌਕੇ ਗੱਲਬਾਤ ਕਰਦੇ ਸੀਨੀਅਰ ਵਕੀਲ ਐਡਵੋਕੇਟ ਗੁਰਸਾਹਿਬ ਸਿੰਘ ਘੁੰਮਣ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦਾ ਉਸਦੇ ਸਹੁਰੇ ਪਰਿਵਾਰ ਨਾਲ ਝਗੜਾ ਸੀ ਤੇ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।


ਉਨ੍ਹਾਂ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਨੂੰ ਕਾਫੀ ਸੱਟਾ ਲੱਗੀਆਂ ਹੋਈਆਂ ਤੇ ਅਦਾਲਤ ਨੂੰ ਅਪੀਲ ਕੀਤੀ ਕਿ ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਪਹਿਲਾ ਇਲਾਜ ਸਹੀ ਢੰਗ ਨਾਲ ਕਰਵਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਅਦਾਲਤ ਵੱਲੋਂ ਅੱਜ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਤੇ ਗੁਰਵਿੰਦਰ ਖੇੜੀ ਵਾਲੇ ਦਾ ਇਲਾਜ ਕਰਵਾਉਣ ਲਈ ਵੀ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਹੈ।


ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਪੁਲਿਸ ਨੇ ਅੱਜ ਬਾਅਦ ਦੁਪਹਿਰ ਗੁਰਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।


ਇਸ ਦੌਰਾਨ ਗੁਰਵਿੰਦਰ ਸਿੰਘ ਦੇ ਵਕੀਲ ਨੇ ਅਰਜ਼ੀ ਦਾਇਰ ਕਰਕੇ ਦੋਸ਼ ਲਗਾਇਆ ਕਿ ਉਸ ਦੇ ਮੁਵੱਕਿਲ ਦੀ ਡਾਕਟਰੀ ਜਾਂਚ ਸਹੀ ਢੰਗ ਨਾਲ ਨਹੀਂ ਹੋਈ। ਗੁਰਵਿੰਦਰ ਸਿੰਘ ਨੂੰ ਇਲਾਜ ਦੀ ਲੋੜ ਹੈ। ਮੁੜ ਗੁਰਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਨੇ ਕਿਹਾ ਕਿ ਜੇਲ੍ਹ ਅਥਾਰਟੀ ਇਲਾਜ ਸਬੰਧੀ ਫੈਸਲਾ ਲਵੇਗੀ।


ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਵਿੱਚ ਸਹੁਰਿਆਂ ਨਾਲ ਹੋਏ ਝਗੜੇ ਤੋਂ ਬਾਅਦ ਦਰਜ ਹੋਏ ਕਰਾਸ ਕੇਸ ਵਿੱਚ ਪੁਲਿਸ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।


ਗੁਰਵਿੰਦਰ ਨੂੰ 15 ਅਗਸਤ ਦੀ ਰਾਤ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਤੋਂ ਫੜਿਆ ਗਿਆ ਸੀ। ਇਸ ਘਟਨਾ ਵਿੱਚ ਗੁਰਵਿੰਦਰ ਸਿੰਘ ਦੇ ਦੰਦ ਟੁੱਟ ਗਏ ਸਨ। ਉਸ ਦਾ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਸੀ।  ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


ਫਤਿਹਗੜ੍ਹ ਸਾਹਿਬ 'ਚ ਗੁਰਵਿੰਦਰ ਸਿੰਘ 'ਤੇ ਹਮਲੇ ਦੀ ਵੀਡੀਓ ਸਾਹਮਣੇ ਆਈ ਸੀ। ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਗੁਰਵਿੰਦਰ ਸਿੰਘ ਇਸ ਘਟਨਾ 'ਚੋਂ ਕਿਵੇਂ ਬਚ ਗਿਆ। ਵੀਡੀਓ ਦੇ ਆਧਾਰ 'ਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਗੁਰਵਿੰਦਰ ਦੇ ਸਹੁਰੇ ਖਿਲਾਫ ਕਰਾਸ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਦੋਵਾਂ ਧਿਰਾਂ ਦੇ ਤਿੰਨ ਜਣਿਆਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Machhiwara News: ਨਸ਼ਾ ਤਸਕਰਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਦਰੜਿਆ; ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ