Baba Nanak Viah Purab News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਵਿੱਚ ਗੁਰੂ ਜੀ ਦੇ ਸੋਹਰਾ ਘਰ ਗੁਰਦੁਆਰਾ ਡੇਰਾ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਬਿਖੇਰਦਾ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤ੍ਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਆਰੰਭ ਕੀਤਾ ਗਿਆ।


COMMERCIAL BREAK
SCROLL TO CONTINUE READING

ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਐਮ ਐਲ ਬਟਾਲਾ ਅਮਨ ਸ਼ੇਰ ਸਿੰਘ ਸ਼ੇਰੀ ਕਲਸੀ,ਆਪ ਆਗੂ ਜਗਰੂਪ ਸੇਖਵਾਂ ਸਮੇਤ ਹਜਾਰਾਂ ਦੀ ਤਦਾਤ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦੇ ਹੋਏ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।


ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਜੀ ਦਾ 536ਵਾਂ ਵਿਆਹ ਪੁਰਬ ਸ਼ੁੱਕਰਵਾਰ ਨੂੰ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ੁੱਕਰਵਾਰ ਸਵੇਰੇ ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਦੋ ਦਿਨ ਪਹਿਲਾਂ ਆਰੰਭ ਕੀਤੇ ਗਏ ਪਾਠ ਦੇ ਭੋਗ ਪਾਏ ਗਏ।


ਇਹ ਵੀ ਪੜ੍ਹੋ: Baba Nanak Viah Purab Latest Video: ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ, ਵੇਖੋ ਵੀਡੀਓ

ਉਪਰੰਤ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਾਲਕੀ ਵਿੱਚ ਲੈ ਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸਥਾਨਕ ਸੰਗਤ ਤੋਂ ਇਲਾਵਾ ਸੁਲਤਾਨਪੁਰ ਲੋਧੀ ਤੋਂ ਵਿਆਹ ਦੀ ਯਾਤਰਾ ਦੇ ਰੂਪ ਵਿੱਚ ਪਹੁੰਚੀ ਸੰਗਤ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਹੋਰਨਾਂ ਸੂਬਿਆਂ ਤੋਂ ਵੀ ਸੰਗਤਾਂ ਪੁੱਜੀਆਂ।


ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਰਸਤੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਪਾਲਕੀ ਸਾਹਿਬ ਦੇ ਸਾਹਮਣੇ ਗਤਕਾ ਪਾਰਟੀ ਦੇ ਖਿਡਾਰੀ ਅਤੇ ਨਿਹੰਗ ਸਿੰਘ ਆਪਣੀ ਜੰਗੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਸਨ। ਗੁਰੂ ਪ੍ਰਤੀ ਸ਼ਰਧਾ ਇਸ ਹੱਦ ਤੱਕ ਸੀ ਕਿ 100 ਦੇ ਕਰੀਬ ਲੋਕ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ, ਪਾਲਕੀ ਦੇ ਅੱਗੇ ਨੰਗੇ ਪੈਰੀਂ ਝਾੜੂਆਂ ਨਾਲ ਸੜਕ ਦੀ ਸਫਾਈ ਕਰ ਰਹੇ ਸਨ।


ਨਗਰ ਕੀਰਤਨ ਦੌਰਾਨ ਕੁਝ ਦੇਰ ਮੀਂਹ ਪਿਆ। ਸ਼ਰਧਾਲੂਆਂ ਦਾ ਵਿਸ਼ਵਾਸ ਨਹੀਂ ਡੋਲਿਆ। ਮੀਂਹ ਵਿੱਚ ਵੀ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਲ ਹੁੰਦੀਆਂ ਰਹੀਆਂ। ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੇ ਸਟਾਲ ਲਗਾਏ ਗਏ | ਸ਼ੁੱਕਰਵਾਰ ਨੂੰ ਬਾਬੇ ਦੇ ਵਿਆਹ ਪੁਰਬ ਮੌਕੇ ਬਟਾਲਾ ਦੇ ਸਾਰੇ ਗੁਰਦੁਆਰਿਆਂ ਨੂੰ ਸਜਾਇਆ ਗਿਆ। ਬਟਾਲਾ ਵਿੱਚ ਸ਼ੁੱਕਰਵਾਰ ਨੂੰ ਬਾਬੇ ਦੇ ਵਿਆਹ ਮੌਕੇ ਲਗਾਏ ਗਏ ਝੂਲਿਆਂ ਦਾ ਬੱਚਿਆਂ ਨੇ ਆਨੰਦ ਮਾਣਿਆ। ਬੱਚਿਆਂ ਦੇ ਨਾਲ-ਨਾਲ ਬਜ਼ੁਰਗਾਂ ਅਤੇ ਔਰਤਾਂ ਨੇ ਵੀ ਇਨ੍ਹਾਂ ਝੂਲਿਆਂ 'ਤੇ ਬੈਠ ਕੇ ਖੂਬ ਮਸਤੀ ਕੀਤੀ।