Dera Kar Sewa Chief Death: ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਸਥਿੱਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਗੁਰਦੁਆਰੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਡੇਰੇ ਦੇ ਬਾਹਰ ਬਾਬਾ ਤਰਸੇਮ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਗੰਭੀਰ ਜ਼ਖਮੀ ਤਰਸੇਮ ਸਿੰਘ ਨੂੰ ਗੰਭੀਰ ਹਾਲਤ ਵਿਚ ਖਟੀਮਾ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਬਾਬਾ ਤਰਸੇਮ ਸਿੰਘ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ ਕਰੀਬ 6:30 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਲੰਗਰ ਹਾਲ ਦੇ ਬਾਹਰ ਬੈਠੇ ਸਨ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਆਏ, ਅਤੇ ਗੋਲੀਆਂ ਮਾਰ ਕੇ ਫਰਾਰ ਹੋ ਗਏ। ਡੇਰਾ ਮੁਖੀ ਦੇ ਢਿੱਡ ਅਤੇ ਗਰਦਨ 'ਤੇ ਦੋ ਗੋਲੀਆਂ ਲੱਗੀਆਂ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਸਵਾਸਤਿਕ ਹਸਪਤਾਲ ਦੇ ਡਾਕਟਰ ਨੇ ਕੀਤੀ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ 'ਚ ਜ਼ਿਆਦਾ ਤਨਾਅਪੂਰਨ ਮਾਹੌਲ ਹੋ ਗਿਆ।


ਬਾਬਾ ਤਰਸੇਮ ਸਿੰਘ ਨਾਨਕਮੱਤਾ ਕਈ ਸਾਲਾਂ ਤੋਂ ਗੁਰਦੁਆਰੇ ਦੇ ਕਾਰ ਸੇਵਾ ਕਰ ਰਹੇ ਅਤੇ ਆਪਣਾ ਸਾਰਾ ਜੀਵਨ ਗੁਰਦੁਆਰੇ ਦੇ ਪੁਨਰ ਨਿਰਮਾਣ ਲਈ ਸਮਰਪਿਤ ਕਰ ਦਿੱਤਾ। ਹਾਲਾਂਕਿ ਉਨ੍ਹਾਂ ਦਾ ਕਤਲ ਕਿਉਂ ਅਤੇ ਕਿਸ ਨੇ ਕੀਤਾ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਬਾਈਕ ਸਵਾਰ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਪੁਲਿਸ ਹੀ ਨਹੀਂ ਬਲਕਿ ਡੇਰਾ ਨਾਨਕਮੱਤਾ ਅਤੇ ਨਿਹੰਗਾਂ ਦੇ ਹਥਿਆਰਬੰਦ ਅੰਗ ਰੱਖਿਅਕ ਵੀ ਦੋਸ਼ੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾ ਰਹੇ ਹਨ।


ਜਾਣਕਾਰੀ ਇਹ ਵੀ ਸਹਾਮਣੇ ਆਈ ਹੈ, ਪੁਲੀਸ ਦੇ ਧਿਆਨ ਵਿੱਚ ਕਈ ਝਗੜੇ ਆਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਬਾਬਾ ਤਰਸੇਮ ਸਿੰਘ ਨੇ 20 ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਜਾਨ-ਮਾਲ ਨੂੰ ਖਤਰੇ ਬਾਰੇ ਜਾਣਕਾਰੀ ਦਿੱਤੀ ਸੀ।