Babbu Maan death threat news: ਪੰਜਾਬ 'ਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੌਰਾਨ ਮੁਹਾਲੀ ਦੇ ਸੈਕਟਰ 70 ਸਥਿਤ ਬੱਬੂ ਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਗਾਇਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। 


ਕਈ ਰਿਪੋਰਟਾਂ ਦਾ ਕਹਿਣਾ ਹੈ ਕਿ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਬੰਬੀਹਾ ਗਰੁੱਪ ਵੱਲੋਂ ਦਿੱਤੀ ਗਈ ਹੈ।  ਹਾਲਾਂਕਿ ਇਸ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਦੱਸ ਦਈਏ ਕਿ ਪੰਜਾਬ 'ਚ ਵਿਰੋਧੀ ਧਿਰ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਤੋਂ ਕਈ ਸਵਾਲ ਪੁੱਛ ਰਹੇ ਹਨ। ਅਜਿਹੇ 'ਚ ਇਹ ਖ਼ਬਰ ਸਭ ਨੂੰ ਹੈਰਾਨ ਕਰ ਦੇਣ ਵਾਲੀ ਹੈ।  ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਕਈ ਪੰਜਾਬੀ ਗਾਇਕਾਂ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ।  


ਹੋਰ ਪੜ੍ਹੋ: ਦਿੱਲੀ ਪੁਲਿਸ ਨੇ ਲਿਆ ਸ਼ਰਧਾ ਦੇ ਪਿਤਾ ਦਾ ਡੀਐਨਏ, ਸ਼ਰਧਾ ਦੀਆਂ ਲੱਭੀਆਂ ਹੱਡੀਆਂ ਨਾਲ ਕੀਤਾ ਜਾਵੇਗਾ ਮੇਲ


ਗੌਰਤਲਬ ਹੈ ਕਿ ਇਸ ਸਾਲ ਮਈ ਦੇ ਮਹੀਨੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਤੱਕ ਸਿੱਧੂ ਦਾ ਪਰਿਵਾਰ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ ਕਿ ਜੇਕਰ ਇਸ ਮਹੀਨੇ ਦੇ ਅੰਤ ਤੱਕ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਨਾ ਸਿਰਫ਼ ਆਪਣੀ ਐਫਆਈਆਰ ਵਾਪਿਸ ਲੈ ਲੈਣਗੇ ਸਗੋਂ ਇਹ ਦੇਸ਼ ਛੱਡ ਕਿਸੇ ਹੋਰ ਦੇਸ਼ ਚਲੇ ਜਾਣਗੇ। 


ਹੋਰ ਪੜ੍ਹੋ: ਪੰਜਾਬ 'ਚ ਦੋ ਅੱਤਵਾਦੀ ਗ੍ਰਿਫ਼ਤਾਰ, 3 ਗ੍ਰਨੇਡ ਸਮੇਤ ਇੱਕ ਲੱਖ ਰੁਪਏ ਕੀਤੇ ਬਰਾਮਦ


(Apart from news of death threat to Babbu Maan, stay tuned to Zee News PHH for more updates)