Fazilka News: ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਕਈ ਸਾਲਾਂ ਤੋਂ ਖ਼ਰਾਬ ਹੈ, ਜਿਸ ਕਾਰਨ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਸਾਬਕਾ ਦਵਿੰਦਰ ਸਿੰਘ ਘੁਬਾਇਆ ਦੇ ਖਿਲਾਫ ਲੋਕਾਂ ਵਿੱਚ ਗੁੱਸਾ ਹੈ।
Trending Photos
Fazilka News: ਫਾਜ਼ਿਲਕਾ ਤੋਂ ਲੋਕ ਸਭਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਚੋਣ ਲੜ ਰਹੇ ਹਨ। ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਪਿੰਡ ਘੁਬਾਇਆ ਦੀਆਂ ਸੜਕਾਂ ਅਤੇ ਨਾਲੀਆਂ ਦੀ ਹਲਾਤ ਬਹੁਤ ਜ਼ਿਆਦਾ ਖ਼ਸਤਾ ਹੈ। ਪਿੰਡਾਂ ਦੀਆਂ ਗਲੀਆਂ ਨਾਲੀਆਂ ’ਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਜਿਸ ਕਾਰਨ ਪਿੰਡ ਦੇ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਲੋਕ ਇਸੇ ਤਰ੍ਹਾਂ ਹੀ ਗੰਦੇ ਪਾਣੀ ਵਿੱਚ ਹੀ ਦਿਨ ਕੱਟ ਰਹੇ ਹਨ ਅਤੇ ਗੰਦੇ ਪਾਣੀ ਕਾਰਨ ਲੋਕਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ।
ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਕਈ ਸਾਲਾਂ ਤੋਂ ਖ਼ਰਾਬ ਹੈ, ਜਿਸ ਕਾਰਨ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਸਾਬਕਾ ਦਵਿੰਦਰ ਸਿੰਘ ਘੁਬਾਇਆ ਦੇ ਖਿਲਾਫ ਲੋਕਾਂ ਵਿੱਚ ਗੁੱਸਾ ਹੈ।
ਪਿੰਡ ਵਾਸੀ ਵਜ਼ੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਐਨੀ ਗੰਦਗੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਬਿਮਾਰੀਆਂ ਲੱਗਣ ਦਾ ਡਰ ਹੈ। ਘਰਾਂ ਦੇ ਬਾਹਰਲੇ ਗੰਦੇ ਪਾਣੀ ਦੀਆਂ ਨਾਲੀਆਂ ਖੁੱਦ ਸਾਫ ਕਰਨ ਵਿੱਚ ਲੱਗੇ ਹੋਏ ਹਾਂ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਵਿਧਾਇਕ ਅਤੇ ਸੰਸਦ ਮੈਂਬਰ ਦਾ ਪਿੰਡ ਹੋਣ ਦੇ ਬਾਵਜੂਦ ਅਸੀਂ ਨਰਕ ਦੀ ਜਿੰਦਗੀ ਕੱਟਣ ਨੂੰ ਮਜ਼ਬੂਰ ਹਾਂ। ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਹੁਣ ਲੋਕ ਵੋਟਾਂ ਮੰਗਣ ਆਉਣਗੇ ਤਾਂ ਉਨ੍ਹਾਂ ਨੂੰ ਜਵਾਬ ਦੇਵਾਂਗੇ।
ਪਿੰਡ ਵਾਸੀਆਂ ਮਨਪ੍ਰੀਤ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਂਦੀ ਸੜਕ ’ਤੇ ਗੰਦਾ ਪਾਣੀ ਇਕੱਠਾ ਹੋਣ ਦੇ ਬਾਵਜੂਦ ਵੀ ਲੋਕਾਂ ਦਾ ਅੰਤਿਮ ਸੰਸਕਾਰ ਕਰਨਾ ਮੁਸ਼ਕਲ ਹੋ ਗਿਆ ਹੈ। ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਸੜਕਾਂ ਟੁੱਟੀਆਂ ਪਈਆਂ ਹਨ, ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ, ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਲੋਕਾਂ ਵੱਲੋਂ ਜਦੋਂ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਘੁਬਾਇਆ ਪਰਿਵਾਰ ਸੱਤਾ 'ਚ ਸੀ, ਉਦੋਂ ਤੱਕ ਪਿੰਡ ਦਾ ਵਿਕਾਸ ਹੋਇਆ ਸੀ। ਪਰ ਸਰਕਾਰ ਬਦਲਣ ਤੋਂ ਬਾਅਦ ਪਿੰਡ ਵਿੱਚ ਕੋਈ ਵਿਕਾਸ ਨਹੀਂ ਹੋ ਸਕਿਆ।