Australia student visa: ਭਾਰਤੀਆਂ ਵਿਦਿਆਰਥੀਆਂ ਦਾ ਵਿਦੇਸ਼ ਜਾਣਾ ਤੇ ਬਾਹਰਲੇ ਮੁਲਕ ਜਾ ਕੇ ਆਪਣਿਆਂ ਸੁਪਨਿਆ ਨੂੰ ਪੂਰਾ ਕਰਨ ਦੀ ਇੱਛਾ ਵਿਚਕਾਰ ਅੱਜ ਇਕ ਬਹੇੱਦ ਹੀ ਬੁਰੀ ਖਬਰ ਸਾਹਮਣੇ ਆਈ ਹੈ। ਦਰਅਸਲ, ਭਾਰਤੀ ਵਿਦਿਆਰਥੀਆਂ ਨੂੰ ਇਸ ਸਾਲ ਆਪਣਾ ਸਟੂਡੈਂਟ ਵੀਜ਼ਾ ਲੈਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਆਸਟ੍ਰੇਲੀਆ ਵਿਚ ਵਿਦਿਆਰਥੀ ਵੀਜ਼ੇ ਲਈ ਅਪਲਾਈ ਕਰਨ ਵਾਲੇ ਭਾਰਤੀਆਂ ਦੇ ਵੀਜ਼ੇ ਰੱਦ (indian students rejection)  ਹੋ ਰਹੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਕੀ ਕਾਰਨ ਹੈ---


COMMERCIAL BREAK
SCROLL TO CONTINUE READING

ਮੀਡੀਆ ਰਿਪੋਰਟਾਂ ਦੇ ਅਨੁਸਾਰ, ਆਸਟ੍ਰੇਲੀਆਈ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ, ਪਾਕਿਸਤਾਨ ਅਤੇ ਨੇਪਾਲ ਤੋਂ ਅਪਲਾਈ ਕਰਨ ਵਾਲੇ ਲਗਭਗ 50 ਪ੍ਰਤੀਸ਼ਤ ਵਿਦਿਆਰਥੀਆਂ ਦੇ ਵਿਦਿਆਰਥੀ ਵੀਜ਼ੇ ਨੂੰ ਰੱਦ ਕਰ ਦਿੱਤਾ ਗਿਆ ਹੈ। 


ਇਸ ਦੇ ਨਾਲ ਹੀ, 2022 ਦੇ ਸਬੰਧ ਵਿੱਚ, ਆਸਟ੍ਰੇਲੀਆਈ (Australia student visa) ਅਧਿਕਾਰੀਆਂ ਨੇ ਸੁਝਾਅ ਦਿੱਤਾ ਕਿ ਅੰਤਰਰਾਸ਼ਟਰੀ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਕੁੱਲ ਮਿਲਾ ਕੇ 900 ਵਿਦਿਆਰਥੀਆਂ ਵਿੱਚੋਂ ਸਿਰਫ਼ 34 ਨੂੰ ਵਿਦਿਆਰਥੀ ਵੀਜ਼ਾ ਮਿਲਿਆ ਹੈ। ਮੀਡੀਆ ਰਿਪੋਰਟਾਂ ਵਿੱਚ, ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਾਪਤ ਕਰਨ ਦੀ ਸਫਲਤਾ ਦਰ ਘਟ ਕੇ 56% ਰਹਿ ਗਈ ਹੈ। 


ਇਹ ਵੀ ਪੜ੍ਹੋ: 19 ਸਾਲਾ ਕੁੜੀ ਨੇ 70 ਸਾਲਾ ਬਾਬੇ ਨਾਲ ਕੀਤਾ ਵਿਆਹ! ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼  


ਪਾਕਿਸਤਾਨੀ ਵਿਦਿਆਰਥੀਆਂ ਲਈ ਇਹ 57 ਫੀਸਦੀ ਹੈ, ਜਦੋਂ ਕਿ ਨੇਪਾਲੀ ਵਿਦਿਆਰਥੀਆਂ ਲਈ ਇਹ ਗਿਣਤੀ 33 ਫੀਸਦੀ ਹੈ। ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਕਲੇਰ ਓ'ਨੀਲ ਨੇ ਰਾਸ਼ਟਰਮੰਡਲ ਦੇਸ਼ਾਂ ਲਈ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਮੁੜ ਕੰਮ ਕਰਨ ਦੀ ਗੱਲ ਕਹੀ ਹੈ। ਹਾਲਾਂਕਿ, ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਵਿਦਿਆਰਥੀ ਵੀਜ਼ਾ ਰੱਦ ਹੋਣ ਦੇ ਕਈ ਕਾਰਨ ਹਨ। ਇਸ ਵਿੱਚ ਜਾਅਲੀ ਏਜੰਟ ਅਤੇ ਤੀਜੀ ਧਿਰ ਦੀਆਂ ਏਜੰਸੀਆਂ ਸ਼ਾਮਲ ਹਨ।