Partap Singh Bajwa News: ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
Advertisement
Article Detail0/zeephh/zeephh2373126

Partap Singh Bajwa News: ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

Partap Singh Bajwa News: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ।

Partap Singh Bajwa News: ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

Partap Singh Bajwa News: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਉਸ ਸਮੇਂ ਹੋਇਆ ਸੀ ਜਦੋਂ ਉਹ ਖਰੜ ਪੰਜਾਬ ਵਿੱਚ ਸੀਆਈਏ ਦੀ ਹਿਰਾਸਤ ਵਿੱਚ ਸੀ ਅਤੇ ਦੂਜਾ ਰਾਜਸਥਾਨ ਦੀ ਜੇਲ੍ਹ ਵਿੱਚ ਹੋਇਆ ਸੀ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਰਚ 2023 ਤੋਂ ਝੂਠ ਬੋਲ ਰਹੀ ਹੈ। ਹੁਣ ਹਾਈ ਕੋਰਟ ਵਿੱਚ ਇਸ ਖੁਲਾਸੇ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਮਾਰੇ ਗਏ ਪੰਜਾਬੀ ਰੈਪਰ ਅਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਇੰਟਰਵਿਊ ਪੰਜਾਬ ਦੇ ਮੁੱਖ ਮੰਤਰੀ ਦੀ ਨੱਕ ਦੇ ਹੇਠਾਂ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਵਿਭਾਗ ਵਿੱਚ ਕਾਲੀਆਂ ਭੇਡਾਂ ਹਨ। ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਭਗਵੰਤ ਮਾਨ ਨੂੰ ਘੱਟੋ-ਘੱਟ ਗੈਂਗਸਟਰ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 2022 'ਚ 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ 'ਚ ਗੈਂਗ ਕਲਚਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਅਜਿਹੇ ਘਿਨਾਉਣੇ ਅਨਸਰਾਂ 'ਤੇ ਲਗਾਮ ਲਗਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਪਿਆ ਅਤੇ ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਦੇਣ ਵਾਲੇ ਲੋਕਾਂ ਵਿਰੁੱਧ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : Vinesh Phogat News: ਵਿਨੇਸ਼ ਫੋਗਾਟ ਦੇ ਆਯੋਗ ਕਰਾਰ ਦਿੱਤੇ ਜਾਣ 'ਤੇ ਪੀਐਮ ਨਰਿੰਦਰ ਮੋਦੀ ਨੇ ਕਿਹਾ ਤੁਸੀਂ ਚੈਂਪੀਅਨਾਂ ਦੇ ਚੈਂਪੀਅਨ ਹੋ

Trending news