ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਚੋਣਾਂ ਲਈ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ
ਦੱਸਣਯੋਗ ਹੈ ਕਿ ਦੋਵਾਂ ਸ਼ਖਸੀਅਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਚੁਣਿਆ ਗਿਆ ਹੈ। ਅੱਜ 31 ਮਈ ਰਾਜ ਸਭਾ ਲਈ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੈ, ਜਦਕਿ 1 ਜੂਨ ਨੂੰ ਨਾਮਜਦਗੀਆਂ ਦੀ ਪੜਤਾਲ ਹੋਵੇਗੀ ਅਤੇ 3 ਜੂਨ ਨੂੰ ਵੋਟਿੰਗ ਹੋਵੇਗੀ।
ਚੰਡੀਗੜ੍ਹ: Rajya Sabha: ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਕੋਲ ਦਾਖਲ ਕੀਤੇ।
ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।
ਦੱਸਣਯੋਗ ਹੈ ਕਿ ਦੋਵਾਂ ਸ਼ਖਸੀਅਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਚੁਣਿਆ ਗਿਆ ਹੈ। ਅੱਜ 31 ਮਈ ਰਾਜ ਸਭਾ ਲਈ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੈ, ਜਦਕਿ 1 ਜੂਨ ਨੂੰ ਨਾਮਜਦਗੀਆਂ ਦੀ ਪੜਤਾਲ ਹੋਵੇਗੀ ਅਤੇ 3 ਜੂਨ ਨੂੰ ਵੋਟਿੰਗ ਹੋਵੇਗੀ।
ਇਹ ਵੀ ਦੱਸ ਦੇਈਏ ਕਿ ਜੇਕਰ ਅੱਜ ਕੋਈ ਹੋਰ ਪਾਰਟੀ ਦਾ ਉਮੀਦਵਾਰ ਪਰਚਾ ਦਾਖਲ ਨਹੀਂ ਕਰਦਾ ਤਾਂ ਇਹ ਦੋਵੇਂ ਸ਼ਖਸੀਅਤਾਂ ਨੂੰ 1 ਜੂਨ ਨੂੰ ਦਸਤਾਵੇਜ਼ਾਂ ਦੀ ਪੜਤਾਲ ਉਪਰੰਤ ਬਿਨਾਂ ਮੁਕਾਬਲਾ ਜੇਤੂ ਐਲਾਨ ਦਿੱਤਾ ਜਾਵੇਗਾ। ਹਾਲਾਂਕਿ ਇਹ ਵੀ ਪੂਰੀ ਸੰਭਾਵਨਾ ਹੈ ਕਿਉਂਕਿ ਹੋਰ ਕਿਸੇ ਵੀ ਦੂਜੀ ਪਾਰਟੀ ਕੋਲ ਇੰਨੀਆਂ ਸੀਟਾਂ ਨਹੀਂ ਹਨ ਕਿ ਉਹ ਆਪਣਾ ਉਮੀਦਵਾਰ ਹੀ ਖੜਾ ਕਰ ਸਕਣ।