Balkaur Singh News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ 'ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਆਪਣੇ ਪੁੱਤਰ ਸਿੱਧੂ ਦੇ ਕਤਲ ਦੀ ਸਾਜ਼ਿਸ਼ ਘੜੀ ਹੋਵੇ।


COMMERCIAL BREAK
SCROLL TO CONTINUE READING

ਉਨ੍ਹਾਂ ਨੂੰ ਸ਼ੱਕ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਕਤਲੇਆਮ ਦੀ ਯੋਜਨਾ ਬਣਾਉਣ ਵਿੱਚ ਲਾਰੈਂਸ ਦੀ ਮਦਦ ਕੀਤੀ ਸੀ। ਏਜੰਸੀਆਂ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ ਕਿ ਸੀਬੀਆਈ ਨੇ ਖੁਲਾਸਾ ਕੀਤਾ ਹੈ ਕਿ ਜੇਲ੍ਹ ਦੇ ਸਾਬਕਾ ਡੀਜੀਪੀ ਤੇ ਜੇਲ੍ਹ ਮੰਤਰੀ ਨੇ ਜੇਲ੍ਹਾਂ ਵਿੱਚ ਅਪਰਾਧੀਆਂ ਨੂੰ ਸਹੂਲਤਾਂ ਦੇਣ ਦੇ ਬਦਲੇ ਪੈਸੇ ਵਸੂਲੇ ਹਨ। ਸੀਬੀਆਈ ਦੇ ਇਸ ਖੁਲਾਸੇ ਤੋਂ ਬਾਅਦ, ਕੀ ਸਾਨੂੰ ਅਪਰਾਧੀਆਂ, ਅਫਸਰਾਂ ਅਤੇ ਸਿਆਸਤਦਾਨਾਂ ਵਿਚਕਾਰ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਅਜੇ ਵੀ ਸਬੂਤਾਂ ਦੀ ਜ਼ਰੂਰਚ ਹੈ? ਅੱਜ ਸਿੱਧੂ ਦੀ ਮੌਤ ਨੂੰ 536 ਦਿਨ ਹੋ ਗਏ ਹਨ ਪਰ ਇਨਸਾਫ਼ ਨਹੀਂ ਮਿਲਿਆ।


ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਏ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਸ ਦੇ ਪੁੱਤਰ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਤੇ ਉਸ ਦੇ ਸਾਥੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ ਹੈ। ਬਲਕੌਰ ਨੇ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਆਰ ਸਦਕਾ ਹੀ ਪਰਿਵਾਰ ਇਸ ਦੁੱਖ ਦੀ ਘੜੀ ਦਾ ਸਾਹਮਣਾ ਕਰ ਸਕਿਆ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਦਿਨ-ਦਿਹਾੜੇ ਕਤਲ ਹੋ ਰਹੇ ਹਨ। ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਜੇ ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਜਿਹੀ ਵੀ ਕੋਸ਼ਿਸ਼ ਕਰਨ ਤਾਂ ਪੰਜਾਬ ਦੇ ਹਾਲਾਤ ਬਦਲ ਸਕਦੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਨੇ ਪੰਜਾਬ ਦੀ ਜੇਲ੍ਹ ਅੰਦਰ ਬੈਠ ਕੇ ਇੱਕ ਟੀਵੀ ਚੈਨਲ ਨੂੰ ਵੀਡੀਓ ਇੰਟਰਵਿਊ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।


ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਲੈਂਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਉਸ ਦਾ ਪਰਿਵਾਰ ਇਸ ਦਾ ਸਵਾਗਤ ਕਰਦਾ ਹੈ। ਜੋ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਸੀ, ਉਹ ਹੁਣ ਅਦਾਲਤ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਡੇਢ ਸਾਲ ਤੋਂ ਹਰ ਸੰਭਵ ਅੜਚਨ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਗੈਂਗਸਟਰ ਬਿਨਾਂ ਕਿਸੇ ਡਰ ਦੇ ਲੋਕਾਂ ਦਾ ਕਤਲ ਕਰ ਰਹੇ ਹਨ। ਪੁਲਿਸ ਵਾਲੇ ਨੂੰ ਸ਼ਰੇਆਮ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਜਾਂਦਾ ਹੈ, ਪਰ ਸਰਕਾਰ ਇਸ ਨੂੰ ਰੋਕਣ ਤੋਂ ਅਸਮਰੱਥ ਹੈ।


ਇਹ ਵੀ ਪੜ੍ਹੋ : Delhi Pollution: ਦਿੱਲੀ ਦੀ ਹਵਾ ਹੋਈ ਜਹਿਰੀਲੀ, ਲੋਕਾਂ ਨੂੰ ਸਾਹ ਲੈਣ ਵਿੱਚ ਹੋ ਰਹੀ ਦਿੱਕਤ, ਜਾਣੋ ਕੀ ਹੈ ਅੱਜ ਦਾ AQI