Sidhu MooseWala Father News: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਨਾ ਮਿਲਣ ਦੀ ਗੱਲ ਦੁਹਰਾਈ
Sidhu MooseWala Father News: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਨੇ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਦੇ ਹੋਏ ਇਨਸਾਫ਼ ਨਾ ਮਿਲਣ ਉਤੇ ਸਰਕਾਰ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ।
Sidhu MooseWala Father News: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੜ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਉਤੇ ਨਿਸ਼ਾਨੇ ਵਿੰਨ੍ਹਦੇ ਹੋਏ ਇਨਸਾਫ਼ ਨੂੰ ਲੈ ਕੇ ਵੱਡੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਇਨਸਾਫ਼ ਨੂੰ ਲੈ ਕੇ ਉਹ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਨ ਪਰ ਅਜੇ ਤੱਕ ਸਰਕਾਰ ਤੋਂ ਕੋਈ ਉਮੀਦ ਨਹੀਂ ਲੱਗ ਰਹੀ ਕਿਉਂਕਿ ਸਰਕਾਰ ਇਨਸਾਫ਼ ਦੇਣ ਤੋਂ ਭੱਜ ਚੁੱਕੀ ਹੈ।
ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਨੂੰ ਮਿਲਣਾ ਵੀ ਪਸੰਦ ਨਹੀਂ ਕਰਦੇ। ਫਿਰ ਕਿਸ ਮੂੰਹ ਦੇ ਨਾਲ ਅਸੀਂ ਇਨ੍ਹਾਂ ਤੋਂ ਇਨਸਾਫ ਦੀ ਆਸ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿੱਚ ਵੀ ਲਿਖਿਆ ਹੈ ਕਿ ਜਿੱਥੇ ਬੋਲਣ ਦਾ ਫਾਇਦਾ ਨਾ ਹੋਵੇ ਉੱਥੇ ਚੁੱਪ ਰਹਿਣਾ ਹੀ ਚੰਗਾ ਹੈ। ਸਰਕਾਰ ਨੂੰ ਬਹੁਤ ਗੁਹਾਰ ਲਗਾ ਚੁੱਕੇ ਹਾਂ ਪਰ ਅਜੇ ਤੱਕ ਸਰਕਾਰ ਨੇ ਇਸ ਪਾਸੇ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਧਿਆਨ ਦੇਣਾ ਚਾਹੁੰਦੀ ਹੈ।
ਸਰਕਾਰ ਉਨ੍ਹਾਂ ਨੂੰ ਇਗਨੋਰ ਕਰ ਰਹੀ ਹੈ ਅਤੇ ਗੈਂਗਸਟਰਾਂ ਦੀ ਭਲਾਈ ਲਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਵਧਾਈ ਦੇਣਾ ਚਾਹੁੰਦੇ ਹਾਂ ਕਿਉਂਕਿ ਗੈਂਗਸਟਰਾਂ ਦਾ ਸਾਡੇ ਦਿਲਾਂ ਦੇ ਵਿੱਚ ਖ਼ੌਫ਼ ਫੈਲਾਇਆ ਜਾ ਰਿਹਾ ਹੈ। ਅੱਜ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰ ਐਸ਼ ਦੇ ਲਈ ਆ ਰਹੇ ਹਨ ਅਤੇ ਬਠਿੰਡਾ ਵਰਗੀਆਂ ਜੇਲ੍ਹਾਂ ਨੂੰ ਆਪਣੀ ਪਹਿਲੀ ਪਸੰਦ ਵਜੋਂ ਚੁਣਿਆ ਜਾ ਰਿਹਾ ਹੈ।
ਤੁਸੀਂ ਵੀ ਦੇਖਿਆ ਹੋਵੇਗਾ ਕਿ ਕੀ ਪਿਛਲੇ ਸਾਲ ਲਾਰੈਂਸ ਬਿਸ਼ਨੋਈ ਨੇ ਇੱਕ ਐਪਲੀਕੇਸ਼ਨ ਦਿੱਤੀ ਸੀ ਕਿ ਪੰਜਾਬ ਦੀਆ ਜੇਲ੍ਹਾਂ ਵਿੱਚ ਉਨ੍ਹਾਂ ਨੂੰ ਖਤਰਾ ਹੈ ਪਰ ਹੁਣ ਖੁਦ ਪੰਜਾਬ ਦੀਆਂ ਜੇਲ੍ਹਾਂ ਵਿਚ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੀ ਇਹ ਵੱਡੀ ਪ੍ਰਾਪਤੀ ਹੈ। ਸਰਕਾਰ ਨੇ ਆਮ ਨਾਗਰਿਕਾਂ ਦਾ ਨਹੀਂ ਪਰ ਗੈਂਗਸਟਰਾਂ ਦਾ ਦਿਲ ਜ਼ਰੂਰ ਜਿੱਤ ਲਿਆ ਹੈ। ਇਸ ਦਾ ਕਾਰਨ ਕੀ ਹੈ ਪਤਾ ਨਹੀਂ ਪਰ ਇਸ ਦੀ ਵਜਾ ਕੀ ਹੋ ਸਕਦੀ ਹੈ ਕਿਉਂਕਿ ਸਾਡੀ ਗੱਲ ਸੁਣਦੇ ਨਹੀਂ ਅਤੇ ਸਾਡੇ ਕੋਲ ਦੇਣ ਲਈ ਕੁਝ ਨਹੀਂ ਹੈ।
ਗੈਂਗਸਟਰ ਲਗਾਤਾਰ ਫਿਰੌਤੀਆਂ ਦੀ ਮੰਗ ਕਰਦੇ ਹਨ ਜਿਸ ਨੂੰ ਦਿਲ ਕਰਦਾ ਹੈ ਫਿਰੌਤੀ ਮੰਗ ਲੈਂਦੇ ਹਨ ਅਤੇ ਜੇਲ੍ਹ ਵਿੱਚ ਇੰਟਰਵਿਊ ਹੋ ਜਾਂਦੀ ਹੈ ਪਰ ਅਜੇ ਤੱਕ ਕਿਸੇ ਉਤੇ ਕੋਈ ਵੀ ਕਾਰਵਾਈ ਨਹੀਂ ਹੋਈ। ਗੋਲਡੀ ਬਰਾੜ ਦੀ ਹਿੰਦੀ ਵਿਚ ਇੰਟਰਵਿਊ ਹੋ ਚੁੱਕੀ ਹੈ ਅਤੇ ਲੋਕਾਂ ਵਿਚ ਖੌਫ਼ ਪੈਦਾ ਹੋ ਰਿਹਾ ਹੈ। ਸਰਕਾਰ ਕੁਝ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਰਨ ਦੀ ਧਮਕੀ ਦੇ ਕੇ ਪੂਰੇ ਭਾਰਤ ਵਿੱਚ ਖੌਫ ਫੈਲਾਇਆ ਜਾ ਸਕੇ। ਇਨ੍ਹਾਂ ਉਤੇ ਕਾਰਵਾਈ ਕਰਨ ਦੀ ਬਜਾਏ ਪਹਿਲਾਂ ਪੰਜਾਬੀ ਵਿੱਚ ਇੰਟਰਵਿਊ ਹੋਈ ਤੇ ਉਸ ਤੋਂ ਬਾਅਦ ਹੁਣ ਹਿੰਦੀ ਵਿੱਚ ਇੰਟਰਵਿਊ ਕਰਕੇ ਮੁੰਬਈ ਉਤੇ ਰਾਜ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੁਝ ਨਹੀਂ ਕਰ ਰਹੀ ਹੈ ਲੋਕਾਂ ਦੇ ਘਰ ਬਰਬਾਦ ਕਰਨ ਵਾਲੇ ਲੋਕਾਂ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਟਵੀਟ ਕਰ ਕਹੀ ਇਹ ਵੱਡੀ ਗੱਲ