Balkaur Singh News: ਸਿੱਧੂ ਮੂਸੇਵਾਲਾ ਦੇ ਘਰ ਦੇਸ਼ਾਂ-ਵਿਦੇਸ਼ਾਂ ਵਿੱਚੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਪ੍ਰਸ਼ੰਸਕ ਮੂਸਾ ਹਵੇਲੀ ਵਿੱਚ ਪੁੱਜੇ। ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਆਪਣੇ ਪੁੱਤਰ ਲਈ ਅਜੇ ਤੱਕ ਇਨਸਾਫ ਨਹੀਂ ਮਿਲਿਆ ਜਿਸ ਲਈ ਉਹ ਹਰ ਐਤਵਾਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ ਤੇ ਸਰਕਾਰ ਤੋਂ ਵੀ ਇਨਸਾਫ ਦੀ ਮੰਗ ਕਰਦੇ ਹਨ।


COMMERCIAL BREAK
SCROLL TO CONTINUE READING

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਉਪਰ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ ਨੇ ਕਈ ਸਵਾਲ ਖੜ੍ਹੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਨੂੰ ਅੜੇ ਹੱਥੀ ਲੈਂਦੇ ਹੋਏ ਕਿਹਾ ਕਿ ਇੱਕ ਗੈਂਗਸਟਰ ਦੀ ਸਰਕਾਰ ਸੁਰੱਖਿਆ ਕਰ ਰਹੀ ਹੈ ਜਦੋਂ ਕਿ ਉਸ ਦਾ ਪੁੱਤਰ ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਦਿੰਦਾ ਸੀ ਪਰ ਉਸ ਦੀ ਕੋਈ ਸੁਰੱਖਿਆ ਨਹੀਂ ਕੀਤੀ ਗਈ।


ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਇਸੇ ਤਰ੍ਹਾਂ ਆਵਾਜ਼ ਉਠਾਉਂਦੇ ਰਹਿਣਗੇ ਤੇ ਹਰ ਵਾਰ ਤਰੀਕ ਤੇ ਜਾ ਕੇ ਵੀ ਜੱਜ ਸਾਹਿਬ ਦੇ ਦਰਸ਼ਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮਾਨਯੋਗ ਅਦਾਲਤਾਂ ਵੱਲੋਂ ਵੀ ਭਰੋਸਾ ਦਿੱਤਾ ਜਾਂਦਾ ਹੈ ਕਿ ਇਨਸਾਫ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ : India vs South Africa Live Updates, World Cup 2023: ਭਾਰਤ ਨੇ ਦੱਖਣੀ ਅਫਰੀਕਾ ਨੂੰ 327 ਦੌੜਾਂ ਦਾ ਟੀਚਾ ਦਿੱਤਾ; ਕੋਹਲੀ ਨੇ ਸਚਿਨ ਤੇਂਦੁਲਕਰ ਦੀ ਕੀਤੀ ਬਰਾਬਰੀ


ਇਸ ਮੌਕੇ ਉਨ੍ਹਾਂ ਸਿੱਧੂ ਮੂਸੇਵਾਲਾ ਉਤੇ ਲਿਖੀ ਗਈ ਕਿਤਾਬ ਤੇ ਫਿਲਮ ਬਣਾਉਣ ਨੂੰ ਲੈ ਕੇ ਵੀ ਸਵਾਲ ਚੁੱਕੇ ਤੇ ਉਨ੍ਹਾਂ ਨੇ ਕਿਹਾ ਕਿ ਉਹ ਕੌਣ ਹੁੰਦੇ ਹਨ ਕਿ ਉਸ ਪੁੱਤਰ ਉਤੇ ਕਿਤਾਬਾਂ ਲਿਖ ਕੇ ਫਿਲਮਾਂ ਬਣਾਉਣਗੇ ਕਿਉਂਕਿ ਅਜੇ ਤੱਕ ਉਸ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲਿਆ ਜਿਸ ਕਾਰਨ ਇਨਸਾਫ ਤੋਂ ਪਹਿਲਾਂ ਹੀ ਕਿਵੇਂ ਫਿਲਮ ਬਣਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕਦੇ ਫਿਲਮ ਬਣਾਉਣ ਦੀ ਲੋੜ ਪਈ ਤਾਂ ਉਹ ਉਨ੍ਹਾਂ ਨੂੰ ਹਰ ਚੀਜ਼ ਮੁਹੱਈਆ ਕਰਵਾਉਣਗੇ।


ਇਹ ਵੀ ਪੜ੍ਹੋ : Punjab News: ਗੁਰਦੁਆਰੇ ਤੇ ਮਸਜਿਦ ਸਬੰਧੀ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖ਼ਾਸਤ