Balwant Singh Rajoana News:ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖ਼ਤਮ; ਐਸਜੀਪੀਸੀ ਦੇ ਵਫਦ ਨਾਲ ਮੁਲਾਕਾਤ ਪਿਛੋਂ ਲਿਆ ਫ਼ੈਸਲਾ
Balwant Singh Rajoana News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਿੰਨ ਮੈਂਬਰੀ ਵਫਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪੁੱਜਿਆ।
Balwant Singh Rajoana News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਿੰਨ ਮੈਂਬਰੀ ਵਫਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪੁੱਜਿਆ। ਇਸ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ, ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਲਵੰਤ ਸਿੰਘ ਸ਼ਾਮਲ ਸਨ। ਇਸ ਵਫਦ ਨੇ ਲਗਭਗ 1 ਇੱਕ ਘੰਟਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਵਫਦ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼ੁੱਕਰਵਾਰ ਸਵੇਰੇ 5 ਦਸੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਅੰਮ੍ਰਿਤਸਰ ਹਰਿਮੰਦਰ ਸਾਹਿਬ ਤੋਂ ਜਲ ਪ੍ਰਵਾਹ ਕੀਤਾ ਗਿਆ।
ਇਹ ਵੀ ਪੜ੍ਹੋ : Fazilka News: ਮਨਰੇਗਾ ਘਪਲੇ ਦੀ ਸ਼ਿਕਾਇਤ ਝੂਠੀ ਨਿਕਲੀ, ਜਾਂਚ ਪਿੱਛੋਂ ਸ਼ਿਕਾਇਤਕਰਤਾ ਖਿਲਾਫ਼ ਕਾਰਵਾਈ ਦੇ ਹੁਕਮ
ਕਾਬਿਲੇਗੌਰ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਸਮਾਪਤ ਕਰਵਾਉਣ ਦੇ ਯਤਨ ਜਾਰੀ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਾਹੀਂ ਇੱਕ ਉੱਚ ਪੱਧਰੀ ਵਫ਼ਦ ਨੇ ਜੇਲ੍ਹ ਵਿਭਾਗ ਤੋਂ ਰਾਜੋਆਣਾ ਨੂੰ ਮਿਲਣ ਦਾ ਸਮਾਂ ਮੰਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਜਾਜ਼ਤ ਲੈ ਕੇ ਪਟਿਆਲਾ ਜੇਲ੍ਹ 'ਚ ਰਾਜੋਆਣਾ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : Moga News: ਨਾਜਾਇਜ਼ ਕਬਜ਼ੇ ਹਟਵਾਉਣ ਆਈ ਟੀਮ ਦਾ ਵਿਰੋਧ; ਤੇਲ ਛਿੜਕ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼