Balwant Singh Rajoana:  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਰਿਹਾਈ ਦੀ ਮੰਗ ਨੂੰ ਲੈ ਕੇ ਮੁੜ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ।


COMMERCIAL BREAK
SCROLL TO CONTINUE READING

ਹੁਣ ਉਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।


ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਆਪਣੇ ਪੱਖ ਤੋਂ ਰਾਹਤ ਨਾ ਦਿੰਦੇ ਹੋਏ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣਾ ਕੇਂਦਰੀ ਗ੍ਰਹਿ ਮੰਤਰਾਲੇ 'ਤੇ ਛੱਡ ਦਿੱਤਾ ਸੀ।


ਜਸਟਿਸ ਬੀ.ਆਰ.ਗਵਈ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਤਾਜ਼ਾ ਪਟੀਸ਼ਨ ਦਾ ਜਵਾਬ ਦੇਣ ਲਈ ਕਿਹਾ ਹੈ ਕਿਉਂਕਿ ਕੇਂਦਰ ਉਸਦੀ 25 ਮਾਰਚ, 2012 ਦੀ ਰਹਿਮ ਦੀ ਅਪੀਲ 'ਤੇ ਅੱਜ ਤੱਕ ਫੈਸਲਾ ਲੈਣ ਵਿੱਚ ਅਸਫਲ ਰਿਹਾ ਹੈ।


ਇਹ ਵੀ ਪੜ੍ਹੋ : Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...


ਜ਼ਿਕਰ ਕਰ ਦਈਏ ਕਿ 1995 ਵਿੱਚ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਰਾਜੋਆਣਾ ਨੂੰ ਫਾਂਸੀ ਦੀ ਉਡੀਕ ਵਿੱਚ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਦੱਸ ਦਈਏ ਕਿ  31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਰਾਜੋਆਣਾ ਨੂੰ ਇੱਕ ਵਿਸ਼ੇਸ਼ ਅਦਾਲਤ ਨੇ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਉਸ ਦੀ ਰਹਿਮ ਦੀ ਅਪੀਲ 12 ਸਾਲਾਂ ਤੋਂ ਵੱਧ ਸਮੇਂ ਤੋਂ ਲਟਕ ਰਹੀ ਹੈ।


ਇਹ ਵੀ ਪੜ੍ਹੋ : Punjab 95: ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' 'ਚ ਸੈਂਸਰ ਬੋਰਡ ਨੇ ਲਗਾਏ 120 ਕੱਟ; ਟਾਈਟਲ ਬਦਲਣ ਦੇ ਹੁਕਮ