Balwant Rajoana: ਪੰਜਾਬ ਹਰਿਆਣਾ ਹਾਈ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਰਾਜੋਆਣਾ ਕੱਲ੍ਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ।
Trending Photos
Balwant Rajoana: ਪੰਜਾਬ ਹਰਿਆਣਾ ਹਾਈ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਰਾਜੋਆਣਾ ਕੱਲ੍ਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ।
ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਤੋਂ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿੱਚ ਉਨ੍ਹਾਂ ਨੂੰ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ 1 ਘੰਟੇ ਲਈ ਪੈਰੋਲ ਦਿੱਤੀ ਗਈ ਸੀ। ਕਾਬਿਲੇਗੌਰ ਹੈ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ।
ਉਨ੍ਹਾਂ ਦੀ ਕੈਨੇਡਾ ਵਿੱਚ ਮੌਤ ਹੋ ਗਈ ਸੀ। ਇਸ ਮਗਰੋਂ ਹੁਣ ਉਨ੍ਹਾਂ ਦਾ ਭੋਗ ਉਨ੍ਹਾਂ ਦੇ ਪਿੰਡ ਵਿੱਚ ਪਾਏ ਜਾਣਗੇ। ਇਹ ਸਮਾਗਮ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰਾਜੋਆਣਾ ਕਲਾ ਵਿੱਚ ਹੋਵੇਗਾ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਉਹ ਸਖ਼ਤ ਸੁਰੱਖਿਆ ਹੇਠ ਜਾਣਗੇ। ਇਸ ਮਗਰੋਂ ਉਹ ਵਾਪਸ ਪਟਿਆਲਾ ਜੇਲ੍ਹ ਚਲੇ ਜਾਣਗੇ।
ਕੁਲਵੰਤ ਸਿੰਘ ਕੁਝ ਸਮਾਂ ਪਹਿਲਾਂ ਆਪਣੇ ਲੜਕੇ ਨੂੰ ਮਿਲਣ ਕੈਨੇਡਾ ਗਿਆ ਸੀ। 4 ਦੀ ਸ਼ਾਮ ਨੂੰ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਰਾਜੋਆਣਾ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਯਾਦ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੇ ਇਸ ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ : Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਇਸ ਦੇ ਨਾਲ ਹੀ ਹੁਣ ਸੁਪਰੀਮ ਕੋਰਟ ਨੇ ਇਸ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਅੱਗੇ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : Mohali Accident: ਮੁਹਾਲੀ ਦੇ ਸੈਕਟਰ 86 'ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ 'ਤੇ ਹੋਈ ਮੌਤ