Balwant Singh Rajoana News:(Parambir Singh Aulakh): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 27 ਜਨਵਰੀ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲੈ ਸਕਦੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 27 ਜਨਵਰੀ ਤੱਕ ਅਗਲਾ ਅਲਟੀਮੇਟਮ ਦਿੱਤਾ ਹੈ। ਜੇਕਰ ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬਦਲ ਨੂੰ ਲੈ ਕੇ  ਕੋਈ ਫੈਸਲਾ ਨਾ ਲਿਆ ਗਿਆ ਤਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੂੰ ਇਸ ਰਹਿਮ ਦੀ ਅਪੀਲ ਉੱਤੇ ਇਕਤਰਫਾ ਫੈਸਲਾ ਲੈਣ ਲਈ ਆਖਿਆ ਹੈ।


COMMERCIAL BREAK
SCROLL TO CONTINUE READING

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਤੋਂ ਪਹਿਲਾਂ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਦਫ਼ਤਰ ਤੋਂ ਇੱਕ ਪੱਤਰ ਮਿਲਿਆ, ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਗ੍ਰਹਿ ਮੰਤਰਾਲੇ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਕੇਂਦਰ ਸਰਕਾਰ 27 ਜਨਵਰੀ ਤੱਕ ਕੋਈ ਫੈਸਲਾ ਨਹੀਂ ਲੈਂਦੀ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਨੇ ਰਹਿਮ ਦੀ ਅਪੀਲ ਉੱਤੇ ਇਕਤਰਫਾ ਫੈਸਲਾ ਲੈਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਨੂੰ ਦੇ ਦਿੱਤਾ ਹੈ।


ਇਹ ਵੀ ਪੜ੍ਹੋ: Ashirwad Scheme News: ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ