Balwant Singh Rajoana on Qaumi Insaf Morcha news: ਪੰਜਾਬ 'ਚ ਜਿੱਥੇ ਕੌਮੀ ਇਨਸਾਫ਼ ਮੋਰਚਾ ਵੱਲੋਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਜਿੱਥੇ ਉਸਨੇ ਬਿਆਨ ਦਿੱਤਾ ਕਿ ਉਸਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। 


COMMERCIAL BREAK
SCROLL TO CONTINUE READING

ਦੱਸਿਆ ਜਾ ਰਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਦੰਦਾਂ ਦੀ ਖ਼ਰਾਬੀ ਕਰਕੇ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ। ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਇੱਕ ਗੱਲ ਸਪਸ਼ਟ ਕੀਤੀ ਕਿ ਉਸਦਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। 


ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਉਹ ਅਕਾਲੀ ਹੈ ਤੇ ਹਮੇਸ਼ਾ ਅਕਾਲੀ ਹੀ ਰਹੇਗਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਸਵਾਲ ਕੀਤਾ ਕਿ ਕੌਮੀ ਇਨਸਾਫ਼ ਮੋਰਚੇ ਵਾਲੇ ਕਿਸ ਪਾਰਟੀ ਨਾਲ ਸੰਬੰਧ ਰੱਖਦੇ ਹਨ? 


ਰਾਜੋਆਣਾ ਨੇ ਇਹ ਵੀ ਕਿਹਾ ਕਿ ਉਸਦੇ ਅਕਾਲੀ ਹੋਣ 'ਤੇ ਇਤਰਾਜ਼ ਪ੍ਰਗਟਾਏ ਜਾ ਰਹੇ ਹਨ। ਇਨ੍ਹਾਂ ਹੀ ਨਹੀਂ ਉਸਨੇ ਇਹ ਵੀ ਕਿਹਾ ਕਿ ਮਾਰਚ ਦੇ ਮਹੀਨੇ ਵਿੱਚ ਕਿਸੇ ਵੱਲੋਂ ਉਸਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਸੀ, ਜੋ ਕਿ ਸਹੀ ਨਹੀਂ ਸੀ। ਦੱਸ ਦਈਏ ਕਿ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। 


ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਅਕਾਲੀਆਂ 'ਤੇ ਨਿਸ਼ਾਨਾ ''ਵੇਲੇ ਦੇ ਕੰਮ ਕੁਵੇਲੇ ਦੀ ਟੱਕਰਾਂ, ਹੁਣ ਪ੍ਰਕਾਸ਼ ਸਿੰਘ ਬਾਦਲ ਦੇ ਦਸਤਖਤਾਂ ਦਾ ਕੀ ਮੁੱਲ?"


ਇਸ ਮੋਰਚੇ ਵੱਲੋਂ ਜਿਹੜੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ, ਬਲਵੰਤ ਸਿੰਘ ਰਾਜੋਆਣਾ ਉਨ੍ਹਾਂ ਵਿੱਚੋਂ ਹੀ ਇੱਕ ਹਨ। 


ਦੱਸਣਯੋਗ ਹੈ ਕਿ ਬੇਅੰਤ ਸਿੰਘ ਕਤਲ ਕਾਂਡ ਵਿੱਚ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਯਾਫਤਾ ਕੈਦੀ ਹੈ, ਜੋ ਇਸ ਦੌਰਾਨ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ।


ਇਹ ਵੀ ਪੜ੍ਹੋ: Punjab Board Class 12th Exams: 12ਵੀਂ ਦੀ ਪ੍ਰੀਖਿਆਵਾਂ ਸ਼ੁਰੂ, ਜਾਣੋ ਕੁਝ ਦਿਸ਼ਾ ਨਿਰਦੇਸ਼; ਗਲਤੀ ਕਰਨ 'ਤੇ ਨਹੀਂ ਦੇ ਸਕੋਗੇ ਪੇਪਰ


(For more news apart from Balwant Singh Rajoana on Qaumi Insaf Morcha, stay tuned to Zee PHH)