Beant Singh Murder Case- ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ `ਤੇ ਆਖਰੀ ਸੁਣਵਾਈ 1 ਨਵੰਬਰ ਨੂੰ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ `ਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ `ਤੇ ਸੁਪਰੀਮ ਕੋਰਟ ਵਿਚ ਆਖਰੀ ਸੁਣਵਾਈ 1 ਨਵੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਛੇਤੀ ਨਿਪਟਾਰਾ ਕਰਨ ਲਈ ਕਿਹਾ ਸੀ।
ਚੰਡੀਗੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਆਖਰੀ ਸੁਣਵਾਈ 1 ਨਵੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਵੱਲੋਂ ਇਸਤੇ ਅੰਤਿਮ ਫ਼ੈਸਲਾ ਸੁਣਾਇਆ ਜਾਵੇਗਾ। ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਅਤੇ 2012 ਵਿਚ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਫਾਂਸੀ 'ਤੇ ਸਟੇਅ ਲਗਾਈ ਸੀ। ਬਲਵੰਤ ਸਿੰਘ ਰਾਜੋਆਣਾ ਬੇਅੰਤ ਸਿੰਘ ਕਤਲ ਕਾਂਡ ਮਾਮਲੇ 'ਚ 26 ਸਾਲਾਂ ਤੋਂ ਜੇਲ੍ਹ ਵਿਚ ਹਨ। ਉਹਨਾਂ ਦੀ ਸਜ਼ਾ 'ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਸੀ। ਪਰ ਕੇਂਦਰ ਵੱਲੋਂ ਸੁਰੱਖਿਆ ਹਵਾਲਾ ਦਿੱਤੇ ਜਾਣ ਤੋਂ ਬਾਅਦ ਇਹ ਫ਼ੈਸਲਾ ਸੁਪਰੀਮ ਕੋਰਟ 'ਤੇ ਛੱਡ ਦਿੱਤਾ।
ਪਿਛਲੀ ਸੁਣਵਾਈ ਵਿਚ ਕੀ ਹੋਇਆ ਸੀ ?
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਇਸ ਕੇਸ 'ਤੇ ਫ਼ੈਸਲਾ ਲੈਣ ਲਈ ਕਿਹਾ ਸੀ। 2 ਮਈ ਨੂੰ ਪਿਛਲੀ ਸੁਣਵਾਈ ਕੀਤੀ ਗਈ ਸੀ ਅਤੇ ਉਸਤੋਂ ਬਾਅਦ 2 ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਪਰ 2 ਮਹੀਨੇ ਬਾਅਦ ਤੱਕ ਵੀ ਕੇਂਦਰ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕੀ ਅਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਸਮੇਂ ਦੀ ਮਿਆਦ ਵੀ ਖ਼ਤਮ ਹੋ ਗਈ। ਰਾਜੋਆਣਾ ਨੂੰ 1995 ਵਿੱਚ ਬੇਅੰਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਅਤੇ ਇਸ ਨੂੰ ਅੰਜਾਮ ਦੇਣ ਦਾ ਦੋਸ਼ੀ ਠਹਿਰਾਇਆ ਗਿਆ। ਉਸ ਲਈ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਫਾਂਸੀ ਦੀ ਸਜ਼ਾ ਤੈਅ ਹੋ ਚੁੱਕੀ ਹੈ ਪਰ ਲੰਬੇ ਸਮੇਂ ਤੋਂ ਰਾਜੋਆਣਾ ਵੱਲੋਂ ਰਾਸ਼ਟਰਪਤੀ ਕੋਲ ਦਾਇਰ ਰਹਿਮ ਦੀ ਅਪੀਲ ਪੈਂਡਿੰਗ ਹੈ।
ਰਵਨੀਤ ਬਿੱਟੂ ਲਗਾਤਾਰ ਕਰ ਰਹੇ ਹਨ ਵਿਰੋਧ
ਪੰਜਾਬ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਜਦੋਂ ਵੀ ਗੱਲ ਚੱਲਦੀ ਹੈ ਤਾਂ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਅਕਸਰ ਵਿਰੋਧ ਕਰਦੇ ਹਨ। ਕਿਉਂਕਿ ਰਵਨੀਤ ਬਿੱਟੂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਇਸ ਕਰਕੇ ਉਹ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਜਾਂ ਸਜ਼ਾ ਮੁਆਫ਼ੀ ਦਾ ਅਕਸਰ ਵਿਰੋਧ ਕਰਦੇ ਹਨ। ਜਦਕਿ ਸਿੱਖ ਭਾਈਚਾਰੇ ਵੱਲੋਂ ਅਕਸਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਵਿਚ ਬਲਵੰਤ ਸਿੰਘ ਰਾਜੋਆਣਾ ਵੀ ਸ਼ਾਮਿਲ ਹਨ।
WATCH LIVE TV