Balwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ; ਸਿਆਸੀ ਪਿੜਾਂ `ਚ ਛਿੜੀ ਚਰਚਾ
Balwinder Bhunder: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
Balwinder Bhunder: ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਅੱਜ ਇੱਕ ਟਵੀਟ ਰਾਹੀਂ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਲਵਿੰਦਰ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਹੈ। ਕਾਬਿਲੇਗੌਰ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ।
ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਵਿੱਚ ਕਦੇ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਹੀਂ ਥਾਪਿਆ ਗਿਆ। ਹਾਲਾਂਕਿ ਕਈ ਆਗੂਆਂ ਨੂੰ ਸਮੇਂ ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਅਜੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ ਥਾਪਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਹੀ ਬਣੇ ਰਹਿਣਗੇ।
ਇਹ ਵੀ ਪੜ੍ਹੋ : Srinagar News: ਜੰਮੂ-ਕਸ਼ਮੀਰ 'ਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, 3 ਅੱਤਵਾਦੀ ਕੀਤੇ ਢੇਰ
ਕਾਬਿਲੇਗੌਰ ਹੈ ਕਿ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਨੂੰ ਲੈ ਕੇ ਸਿਆਸੀ ਪਿੜਾਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਕੱਲ੍ਹ ਸੁਖਬੀਰ ਸਿੰਘ ਬਾਦਲ ਦੀ ਅਕਾਲ ਤਖਤ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ੀ ਹੈ। ਅਲੱਗ-ਅਲੱਗ ਮਾਮਲਿਆਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਲੱਗ ਸਕਦੀ ਹੈ। ਕੁਝ ਮਹੀਨਿਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਹੁਦਿਆਂ ਤੋਂ ਲਾਂਭੇ ਰੱਖਣ ਦੀ ਸਜ਼ਾ ਵੀ ਲਗਾਈ ਜਾ ਸਕਦੀ ਹੈ। ਭਲਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੀ ਸਾਂਝੀ ਮੀਟਿੰਗ ਵਿੱਚ ਫੈਸਲਾ ਹੋਵੇਗਾ।
ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ; ਹੁਣ ਸਿਆਸੀ ਪਾਰਟੀ ਦੇ ਚੋਣ ਚਿੰਨ੍ਹ 'ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ