Kartarpur Corridor: ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ `ਤੇ ਲੱਗੀ ਪਾਬੰਦੀ
Kartarpur Corridor: ਭਾਰਤ-ਪਾਕਿਸਤਾਨ ਸਰਹੱਦ ਉਤੇ ਹੜ੍ਹ ਵਰਗੇ ਬਣੇ ਹਾਲਾਤ ਨੂੰ ਦੇਖਦੇ ਹੋਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਉਤੇ ਰੋਕ ਲਗਾ ਦਿੱਤੀ ਗਈ ਹੈ। ਕਰਤਾਰ ਲਾਂਘੇ ਉਤੇ ਪਾਣੀ ਭਰਨ ਕਾਰਨ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
Kartarpur Corridor: ਗੁਰਦਾਸਪੁਰ ਜ਼ਿਲ੍ਹੇ ਵਿੱਚ ਉਝ ਤੇ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਚੁਫੇਰੇ ਹੜ੍ਹ ਵਰਗੇ ਹਾਲਾਤ ਬਣ ਰਹੇ ਹਨ। ਇਸ ਦਰਮਿਆਨ ਧੁੱਸੀ ਬੰਨ੍ਹ ਟੁੱਟਣ ਕਾਰਨ ਡੇਰਾ ਬਾਬਾ ਨਾਨਕ ਨੇੜੇ ਕਰਤਾਰ ਲਾਂਘੇ ਨੂੰ ਜਾਣ ਵਾਲੇ ਰਸਤੇ 'ਚ ਰਾਵੀ ਦਾ ਪਾਣੀ ਭਰ ਗਿਆ ਹੈ।
ਹੜ੍ਹ ਵਰਗੇ ਬਣੇ ਹਾਲਾਤ ਦਰਮਿਆਨ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨਾਂ ਦੇ ਜਾਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਿੰਦ-ਪਾਕਿਸਤਾਨ ਸਰਹੱਦ ਉਤੇ ਕਰਤਾਪੁਰ ਲਾਂਘੇ ਉਤੇ ਰਾਵੀ ਦਰਿਆ ਦੇ ਪਾਣੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁੱਜੇ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਖ਼ਤਰਾ ਅਜੇ ਟਲਿਆ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲਾਂਘੇ ਰਾਹੀਂ ਪਾਕਿਸਤਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ 25 ਸ਼ਰਧਾਲੂਆਂ ਨੂੰ ਸਮਝਾ-ਬੁਝਾ ਕੇ ਵਾਪਸ ਭੇਜ ਦਿੱਤਾ ਗਿਆ ਹੈ। ਤਿੰਨ ਦਿਨ ਕਰਤਾਰਪੁਰ ਲਾਂਘਾ ਬੰਦ ਰੱਖਣ ਦਾ ਕੇਂਦਰ ਨੂੰ ਪ੍ਰਸਤਾਵ ਭੇਜਿਆ ਹੋਇਆ ਹੈ।
ਇਸ ਮੁਸ਼ਕਲ ਦੀ ਘੜੀ ਵਿੱਚ ਨਜਿੱਠਣ ਲ਼ਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਬੀਐਸਐਫ ਪੂਰੀ ਤਰ੍ਹਾਂ ਤਿਆਰ ਹਨ। ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸਰਕਾਰ ਪਾਕਿਸਤਾਨੀ ਅਥਾਰਟੀ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਾਣੀ ਤੇ ਰਸਤੇ ਵਿੱਚ ਪੈ ਰਹੇ ਰਾਵੀ ਦੇ ਪਾਣੀ ਦੀ ਰਿਪੋਰਟ ਲੈ ਰਹੀ ਹੈ।
ਇਹ ਵੀ ਪੜ੍ਹੋ : Punjab Floods 2023: ਪਠਾਨਕੋਟ ਤੇ ਗੁਰਦਾਸਪੁਰ 'ਚ ਹੜ੍ਹ ਦਾ ਖ਼ਤਰਾ! ਰਾਵੀ ਦਰਿਆ ਦੇ ਪਾਣੀ ਦਾ ਵਧਿਆ ਪੱਧਰ