Bandi Sikh News: ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ ਮੁਲਤਵੀ, ਕਾਲਕਾ ਨੇ ਲਿਖਿਆ ਪੱਤਰ
Bandi Sikh News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪ੍ਰਦਰਸ਼ਨ ਉਤੇ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ।
Bandi Sikh News: ਬੰਦੀ ਸਿੱਖਾਂ ਦੀ ਰਿਹਾਈ ਅਤੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।
ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪ੍ਰਦਰਸ਼ਨ ਉਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਲਏ ਫੈਸਲੇ ’ਤੇ ਅਧਾਰਿਤ ਸੀ, ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਵਿਚ ਕੋਈ ਆਪਸੀ ਮਤਭੇਦ ਪੈਦਾ ਹੋਵੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ। ਇਸ ਪੱਤਰ ਵਿੱਚ ਕਾਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਦਰਸ਼ਨ ਉਤੇ ਇਤਰਾਜ਼ ਪ੍ਰਗਟ ਕਰਦੇ ਹੋਏ,
ਕਿਹਾ ਜਦੋਂ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ 'ਤੇ ਬਣਾਈ ਗਈ ਕਮੇਟੀ ਨੇ ਇਹ ਫੈਸਲਾ ਲਿਆ ਸੀ ਕਿ ਸਾਂਤੀਪੂਰਵਕ ਤਰੀਕੇ ਨਾਲ ਗੱਲਬਾਤ ਕਰ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ਦਾ ਹੱਲ ਕੱਢਿਆ ਜਾਵੇਗਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 20 ਦਸੰਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਿਉਂ ਕਰ ਰਹੀ ਹੈ।
ਇਹ ਵੀ ਪੜ੍ਹੋ: Punjab politics news: ਅਕਾਲੀ ਆਗੂਆਂ ਦੀ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਬੰਦ ਕਮਰਾ ਮੀਟਿੰਗ
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ 3 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣਾ ਵਿਰੋਧ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਸੀ।
ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੇ 26 ਲੱਖ ਦਸਤਖ਼ਤਾਂ ਵਾਲੇ ਬਿਨੈ ਪੱਤਰਾਂ ਨਾਲ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ, ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀ, ਪੰਥ ਅਕਾਲੀ ਦਲ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕਰਨੀ ਸੀ।