ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਰਚਾ ਭਖਿਆ; ਪੰਜਾਬ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਜੱਥਾ ਹੋਇਆ ਰਵਾਨਾ
Bandi singh morcha: ਸੂਬੇ ਵਿੱਚ ‘ਬੰਦੀ ਸਿੰਘਾਂ’ ਦੀ ਲਹਿਰ 2013 ਵਿੱਚ ਸ਼ੁਰੂ ਹੋਈ ਸੀ, ਜਦੋਂ ਪਹਿਲੀ ਵਾਰ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਖਾੜਕੂਆਂ ਨੂੰ ਰਿਹਾਅ ਕਰਨ ਦੀ ਮੰਗ ਉਠਾਈ ਗਈ ਸੀ।
Bandi singh morcha: ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਵੱਖ ਵੱਖ ਜਥਬੰਦੀਆਂ ਵੱਲੋਂ ਮੋਹਾਲੀ - ਚੰਡੀਗੜ੍ਹ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੇ ਖ਼ਿਲਾਫ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਮੋਰਚੇ ਵਿੱਚ ਸ਼ਾਮਿਲ ਹੋਣ ਅਤੇ ਉਸਦੇ ਸਮਰਥਨ (Bandi singh morcha)ਲਈ ਸੰਯੁਕਤ ਕਿਸਾਨ ਯੂਨੀਅਨ ( ਗੈਰ ਰਾਜਨੀਤਿਕ ) ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਰਵਾਨਾ ਹੋਏ ਹਨ।
ਬਟਾਲਾ ਤੋਂ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਬੈਨਰ ਹੇਠ ਵੱਡੀ ਗਿਣਤੀ 'ਚ ਕਿਸਾਨਾਂ ਦਾ ਜਥਾ ਮੋਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚਾ 'ਚ ਉਸਦੇ ਸਮਰਥਨ ਅਤੇ ਉਸ ਮੋਰਚੇ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ (Bandi singh morcha) ਬੰਦੀ ਸਿੰਘਾਂ ਨੇ ਜ਼ੁਲਮ ਦੇ ਖਾਤਮੇ ਲਈ ਉਦੋਂ ਆਪਣੇ ਹੱਕਾਂ ਲਈ ਅਵਾਜ ਚੁੱਕੀ ਅਤੇ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਜਾਣ-ਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਜਦ ਕਿ ਇਸ ਦੇਸ਼ ਵਿੱਚ ਬਲਾਤਕਾਰੀਆਂ ਨੂੰ ਪੈਰੋਲ 'ਤੇ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਨੇ ਰਚਿਆ ਇਤਿਹਾਸ! ਪਹਿਲੀ ਵਾਰ ਦੋ ਮਹਿਲਾਵਾਂ ਬਣੀਆਂ DGP
ਰਜੀਵ ਗਾਂਧੀ ਦੀ ਹੱਤਿਆ ਕਰਨ ਵਾਲੇ ਕਾਤਲ ਬਾਹਰ ਘੁੰਮ ਰਹੇ ਹਨ ਪਰ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਮੋਰਚਾ ਸਿੱਖ ਕੌਮ ਦੀਆਂ ਮੰਗਾ ਅਤੇ ਹੱਕਾਂ ਲਈ ਚੱਲ ਰਿਹਾ ਹੈ ਉਹ ਜਾਇਜ਼ ਮੰਗਾਂ ਹਨ ਅਤੇ ਉਹ ਉਸ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਜਿਵੇਂ ਉਹ ਕਿਸਾਨੀ ਮੰਗਾਂ ਲਈ ਮੋਰਚਾ 'ਚ ਸ਼ਾਮਿਲ ਹੋਏ ਉਵੇਂ ਹੀ ਉਹ ਇਸ ਮੋਰਚਾ ਦਾ ਹਿਸਾ ਵੀ ਹੋਣਗੇ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਵਾਈ.ਪੀ.ਐਸ ਚੌਕ ਨੇੜੇ ਪੱਕੇ ਧਰਨੇ 'ਤੇ ਬੈਠੇ ਸਿੱਖ ਪ੍ਰਦਰਸ਼ਨਕਾਰੀ 26 ਜਨਵਰੀ (Bandi singh morcha) ਨੂੰ ਮਾਰਚ ਕੱਢਣਗੇ। ਕੋਮੀ ਇਨਸਾਫ਼ ਮੋਰਚਾ ਵੱਲੋਂ ਕਿਹਾ ਗਿਆ ਹੈ ਕਿ ਗੁਰੂ ਗ੍ਰੰਥ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸਵੇਰੇ 11 ਵਜੇ ਤੋਂ ਰੋਸ ਮਾਰਚ ਕੱਢਿਆ ਜਾਵੇਗਾ।
ਦੱਸ ਦੇਈਏ ਕਿ ਬੀਤੀ 7 ਜਨਵਰੀ ਤੋਂ ਹੀ ਸਿੱਖ ਪ੍ਰਦਰਸ਼ਨਕਾਰੀ ਗੁਰਦੁਆਰਾ ਅੰਬ ਸਾਹਿਬ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਉਨ੍ਹਾਂ ਦੀਆਂ ਮੰਗਾਂ ਵਿੱਚ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ, ਬੇਅਦਬੀ ਮਾਮਲਿਆਂ ਵਿੱਚ ਨਿਆਂ ਅਤੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ, ਗੋਲੀਬਾਰੀ ਦੇ ਮਾਮਲਿਆਂ ਵਿੱਚ ਨਿਆਂ ਸ਼ਾਮਲ ਹਨ। ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ (Bandi singh morcha) ਬੇਅਦਬੀ ਦੀਆਂ ਘਟਨਾਵਾਂ 'ਤੇ ਸਖ਼ਤ ਕਾਨੂੰਨ ਬਣਾਇਆ ਜਾਵੇ।
(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ)