ਬੰਦੀ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦਾ ਕੇਂਦਰੀ ਮੰਤਰੀ ਨੂੰ ਜਵਾਬ, ਕਿਹਾ ਵਾਅਦਾ ਕਰਕੇ ਮੁਕਰੀ ਸਰਕਾਰ
Advertisement
Article Detail0/zeephh/zeephh1330599

ਬੰਦੀ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦਾ ਕੇਂਦਰੀ ਮੰਤਰੀ ਨੂੰ ਜਵਾਬ, ਕਿਹਾ ਵਾਅਦਾ ਕਰਕੇ ਮੁਕਰੀ ਸਰਕਾਰ

ਸਜਾ ਪੂਰੀ ਕਰ ਚੁੱਕੇ ਜੇਲ੍ਹ ਵਿੱਚ ਬੰਦ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਸਜਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ।ਪਰ ਹੁਣ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।

ਬੰਦੀ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦਾ ਕੇਂਦਰੀ ਮੰਤਰੀ ਨੂੰ ਜਵਾਬ, ਕਿਹਾ ਵਾਅਦਾ ਕਰਕੇ ਮੁਕਰੀ ਸਰਕਾਰ

ਭਰਤ ਸ਼ਰਮਾ( ਲੁਧਿਆਣਾ)- ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਬੀਤੇ ਦਿਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸੂਬਾ ਸਰਕਾਰਾਂ ਤੋਂ ਜਾਣਕਾਰੀ ਲਿਸਟ ਨਾ ਮਿਲਣ ਦੀ ਗੱਲ ਆਖੀ ਗਈ ਸੀ। ਜਿਸ ਨੂੰ ਲੈ ਕੇ ਬੰਦੀ ਸਿੱਖ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰੀ ਮੰਤਰੀ ਦੇ ਬਿਆਨ ‘ਤੇ ਸਵਾਲ ਖੜ੍ਹੇ ਕੀਤੇ ਹਨ।

ਰਾਜੋਆਣਾ ਦੀ ਭੈਣ ਦਾ ਬਿਆਨ

ਸਜਾ ਪੂਰੀ ਕਰ ਚੁੱਕੇ ਜੇਲ੍ਹ ਵਿੱਚ ਬੰਦ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੰਘ ਜੇਲ੍ਹਾਂ ‘ਚ ਬੰਦ ਹਨ। ਰਾਜੋਆਣਾ ਦੀ ਭੈਣ ਨੇ ਕਿਹਾ ਕਿ 3 ਸਾਲ ਪਹਿਲਾਂ ਹੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ‘ਚ ਤਬਦੀਲ ਕੀਤਾ ਜਾ ਚੁੱਕਿਆ ਹੈ। ਅਤੇ ਉਹ ਉਮਰਕੈਦ ਤੋਂ ਵੱਧ 27 ਸਾਲ ਜੇਲ੍ਹ ਕੱਟ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਵੀ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।

ਇਸ ਤੋਂ ਇਲਾਵਾ ਕਮਲਦੀਪ ਕੌਰ ਨੇ ਕਿਹਾ ਸੁਪਰੀਮ ਕੋਰਟ ਵੱਲੋਂ ਵੀ ਕਈ ਵਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਆਦੇਸ਼ ਦਿੱਤੇ ਗਏ ਹਨ ਪਰ ਸਰਕਾਰ ਵੱਲੋਂ ਕੋਰਟ ਦੇ ਫੈਸਲੇ ਨੂੰ ਅਣਗੋਲਿਆ ਕਰਕੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਜਲਦ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਫੈਸਲਾ ਲੈਣ ਦੀ ਅਪੀਲ ਕੀਤੀ।

WATCH LIVE TV

Trending news