ਭਰਤ ਸ਼ਰਮਾ( ਲੁਧਿਆਣਾ)- ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਬੀਤੇ ਦਿਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸੂਬਾ ਸਰਕਾਰਾਂ ਤੋਂ ਜਾਣਕਾਰੀ ਲਿਸਟ ਨਾ ਮਿਲਣ ਦੀ ਗੱਲ ਆਖੀ ਗਈ ਸੀ। ਜਿਸ ਨੂੰ ਲੈ ਕੇ ਬੰਦੀ ਸਿੱਖ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰੀ ਮੰਤਰੀ ਦੇ ਬਿਆਨ ‘ਤੇ ਸਵਾਲ ਖੜ੍ਹੇ ਕੀਤੇ ਹਨ।


COMMERCIAL BREAK
SCROLL TO CONTINUE READING

ਰਾਜੋਆਣਾ ਦੀ ਭੈਣ ਦਾ ਬਿਆਨ


ਸਜਾ ਪੂਰੀ ਕਰ ਚੁੱਕੇ ਜੇਲ੍ਹ ਵਿੱਚ ਬੰਦ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੰਘ ਜੇਲ੍ਹਾਂ ‘ਚ ਬੰਦ ਹਨ। ਰਾਜੋਆਣਾ ਦੀ ਭੈਣ ਨੇ ਕਿਹਾ ਕਿ 3 ਸਾਲ ਪਹਿਲਾਂ ਹੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ‘ਚ ਤਬਦੀਲ ਕੀਤਾ ਜਾ ਚੁੱਕਿਆ ਹੈ। ਅਤੇ ਉਹ ਉਮਰਕੈਦ ਤੋਂ ਵੱਧ 27 ਸਾਲ ਜੇਲ੍ਹ ਕੱਟ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਵੀ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।


ਇਸ ਤੋਂ ਇਲਾਵਾ ਕਮਲਦੀਪ ਕੌਰ ਨੇ ਕਿਹਾ ਸੁਪਰੀਮ ਕੋਰਟ ਵੱਲੋਂ ਵੀ ਕਈ ਵਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਆਦੇਸ਼ ਦਿੱਤੇ ਗਏ ਹਨ ਪਰ ਸਰਕਾਰ ਵੱਲੋਂ ਕੋਰਟ ਦੇ ਫੈਸਲੇ ਨੂੰ ਅਣਗੋਲਿਆ ਕਰਕੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਜਲਦ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਫੈਸਲਾ ਲੈਣ ਦੀ ਅਪੀਲ ਕੀਤੀ।


WATCH LIVE TV