ਟੀਚਰ ਵੱਲੋਂ ਵਿਦਿਆਰਥਣ ਨੂੰ ਦਿੱਤੀ ਸਜ਼ਾ ਦਾ ਖੋਫ਼ਨਾਕ ਅੰਤ, ਜਾਣੋ ਪੂਰਾ ਮਾਮਲਾ
Bengaluru school: ਬੈਂਗਲੁਰੂ `ਚ ਟੀਚਰ ਵੱਲੋਂ ਵਿਦਿਆਰਥਣ ਨੂੰ ਅਜਿਹੀ ਸਜ਼ਾ ਦਿੱਤੀ ਜਿਸਦਾ ਬੇਹੱਦ ਖੋਫ਼ਨਾਕ ਅੰਤ ਹੋਇਆ ਹੈ। ਵਿਦਿਆਰਥਣ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ ਹੈ।
Bengaluru school : ਬੈਂਗਲੁਰੂ ਵਿੱਚ ਇੱਕ ਸਕੂਲ ਦੇ ਅਧਿਆਪਕ ਨੇ ਵਿਦਿਆਰਥੀਆਂ ਨੂੰ ਖੜ੍ਹੇ (9 year old student punished) ਹੋਣ ਦੀ ਸਜ਼ਾ ਸੁਣਾਈ। ਇਸ ਦੌਰਾਨ 9 ਸਾਲਾ ਬੱਚੀ (girl) ਨੂੰ ਚੱਕਰ ਆਇਆ ਅਤੇ ਉਹ ਉੱਥੇ ਹੀ ਬੇਹੋਸ਼ ਹੋ ਗਈ। ਲੜਕੀ ਨੂੰ ਐਮਐਸ ਰਾਮਈਆ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਹ ਮਾਮਲਾ ਗੰਗਾਮਾਗੁੜੀ ਇਲਾਕੇ ਦਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੇ ਸਕੂਲ ਵਿੱਚ ਹੀ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਸ ਬਾਰੇ ਜਦੋਂ ਬੈਂਗਲੁਰੂ ਪੁਲਿਸ ਕਮਿਸ਼ਨਰ (Bangalore Police) ਨੇ ਕਿਹਾ, "ਅਸੀਂ ਸੀਆਰਪੀਸੀ 174 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਅਧਿਆਪਕ ਨੇ ਲੜਕੀ ਨਾਲ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਜਦੋਂ ਲੜਕੀ ਬੇਹੋਸ਼ ਹੋ ਗਈ ਤਾਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤੇ ਮ੍ਰਿਤਕ ਐਲਾਨਿਆ ਗਿਆ। ਮ੍ਰਿਤਕ ਬੱਚੀ ਦੀ ਦਾਦੀ ਨੇ ਦਾਅਵਾ ਕੀਤਾ ਹੈ ਕਿ ਸਕੂਲ ਨੇ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਹਨ। ਮ੍ਰਿਤਕ ਦੀ ਦਾਦੀ ਨੇ ਕਿਹਾ ਕਿ ਸਕੂਲ 4 ਲੱਖ ਰੁਪਏ ਮੁਆਵਜ਼ੇ ਵਜੋਂ ਦੇਵੇਗਾ ਪਰ ਸਾਨੂੰ ਪੈਸੇ ਨਹੀਂ ਇਨਸਾਫ ਚਾਹੀਦਾ ਹੈ। ਦੱਸ ਦੇਈਏ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Alia- Ranbir Baby: ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਆਲੀਆ ਤੇ ਰਣਬੀਰ ਦੇ ਘਰ ਆਈ ਨੰਨ੍ਹੀ ਪਰੀ
ਜਦੋਂ ਬੱਚੀ ਬੇਹੋਸ਼ ਹੋ ਗਈ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਰਿਪੋਰਟ 'ਚ ਲੜਕੀ ਦੇ ਸਰੀਰ 'ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਪੁਲਿਸ ਟੀਮ ਸ਼ਨਿਚਰਵਾਰ ਨੂੰ ਸਕੂਲ ਪਹੁੰਚੀ ਤੇ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਸਕੂਲ ਦੇ ਸੀਸੀਟੀਵੀ (CCTV) ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।