Banur News: ਬਨੂੜ-ਜ਼ੀਰਕਪੁਰ ਰੋਡ ’ਤੇ ਪੈਂਦੇ ਪਿੰਡ ਰਾਮਪੁਰ ਕਲਾਂ ਦੇ ਪੰਚਾਇਤ ਮੈਂਬਰ ਕਰਮ ਸਿੰਘ (50) ਦੀ ਲਾਸ਼ ਅੰਬਾਲਾ ਨੇੜਲੇ ਪਿੰਡ ਮਲੌਰ ਨੇੜੇ ਭਾਖੜਾ ਨਹਿਰ ’ਚੋਂ ਮਿਲੀ ਹੈ। ਪਰਿਵਾਰਕ ਮੈਂਬਰਾਂ ਮੁਤਾਬਿਕ ਮ੍ਰਿਤਕ ਕਰਮ ਸਿੰਘ 12 ਮਈ ਤੋਂ ਲਾਪਤਾ ਸੀ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਜ਼ੀਰਕਪੁਰ ਥਾਣੇ ਵਿੱਚ ਦਰਜ ਕਰਵਾਈ ਗਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਦੋ ਸਾਥੀਆਂ 'ਤੇ ਕਤਲ ਦਾ ਦੋਸ਼ ਲਗਾਇਆ ਹੈ।


COMMERCIAL BREAK
SCROLL TO CONTINUE READING

ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਸ ਨਾਲ ਕੰਮ ਕਰਨ ਵਾਲੇ ਦੋ ਸਾਥੀਆਂ ਨੇ ਉਸ ਨੂੰ ਮਰਨ ਲਈ ਮਜ਼ਬੂਰ ਕੀਤਾ ਜਾਂ ਫਿਰ ਕਤਲ ਕਰਕੇ ਉਸ ਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ। ਦੁਖੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਮ੍ਰਿਤਕ ਕਰਮ ਸਿੰਘ ਦੇ ਸਾਥੀਆਂ ਰਣਜੋਧ ਸਿੰਘ ਜੋਧਾ ਅਤੇ ਗੁਰਜੰਟ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਪਰਿਵਾਰਕ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੁਲਿਸ ਮ੍ਰਿਤਕ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ, ਉਦੋਂ ਤੱਕ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।


ਮ੍ਰਿਤਕ ਦੇ ਪਰਿਵਾਰ ਮੈਂਬਰ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਕਰਮ ਸਿੰਘ ਪਿਛਲੇ ਕਈ ਸਾਲਾਂ ਤੋਂ ਜੇਸੀਬੀ ਟਿੱਪਰ ਚਾਲਕ ਦਾ ਕੰਮ ਕਰਦਾ ਸੀ। ਪਰ ਪਿਛਲੇ 6 ਮਹੀਨਿਆਂ ਤੋਂ ਉਹ ਅੰਬਾਲਾ ਦੇ ਗੁਰਜਨ ਸਿੰਘ ਅਤੇ ਰਣਜੋਤ ਸਿੰਘ ਜੋਧਾ ਨਾਲ ਕੰਮ ਕਰਨ ਲੱਗਾ।


ਇਹ ਵੀ ਪੜ੍ਹੋ: Delhi Encounter News: ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦਾ ਸਾਥੀ ਅਜੇ ਉਰਫ ਗੋਲੀ ਪੁਲਿਸ ਮੁਕਾਬਲੇ ਵਿੱਚ ਢੇਰ


ਮ੍ਰਿਤਕ ਦੀ ਪਤਨੀ ਸਰੋਜ ਵਾਲਾ ਨੇ ਦੱਸਿਆ ਕਿ ਜਦੋਂ ਤੋਂ ਉਸ ਦਾ ਪਤੀ ਇਨ੍ਹਾਂ ਵਿਅਕਤੀਆਂ ਕੋਲ ਕੰਮ ਕਰਨ ਲੱਗਾ ਹੈ, ਉਦੋਂ ਤੋਂ ਹੀ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ ਦੇਰ ਰਾਤ ਘਰ ਆਉਂਦਾ ਸੀ। ਘਟਨਾ ਵਾਲੇ ਦਿਨ ਵੀ ਉਹ ਆਪਣੀ ਥਾਰ ਕਾਰ ਲੈ ਕੇ ਘਰੋਂ ਨਿਕਲਿਆ ਸੀ। ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆਂ ਤਾਂ ਅਸੀਂ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ।


ਇਹ ਵੀ ਪੜ੍ਹੋ: Fardikot Jail News: ਜੇਲ੍ਹ ਵਿੱਚ ਮੋਬਾਇਲ ਸਪਲਾਈ ਕਰਨ ਵਾਲੇ ਹਵਾਲਾਤੀ ਅਤੇ ਉਸਦੀ ਘਰਵਾਲੀ ਖ਼ਿਲਾਫ਼ ਮਾਮਲਾ ਦਰਜ