Banur News: ਜ਼ੀਰਕਪੁਰ ਦੇ ਛੱਤ ਬੀੜ ਚਿੜੀਆ ਘਰ ਵਿਖੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ
Banur News: ਜੰਗਲਾਤ ਵਰਕਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਤੱਕ ਅਮਲ ਵਿੱਚ ਨਹੀਂ ਲਿਆਂਦਾ ਗਿਆ।
Banur News: ਜ਼ੀਰਕਪੁਰ ਦੇ ਛੱਤ ਬੀੜ ਚਿੜੀਆ ਘਰ ਵਿਖੇ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਕਰਮਚਾਰੀਆਂ ਵੱਲੋਂ ਛੱਤਬੀੜ ਚਿੜੀਆਘਰ ਘਰ ਦੇ ਗੇਟ ਦੇ ਅੱਜ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀ ਲੰਬੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਜੰਗਲਾਤ ਵਰਕਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਤੱਕ ਅਮਲ ਵਿੱਚ ਨਹੀਂ ਲਿਆਂਦਾ ਗਿਆ। ਜਦੋਂ ਕਿ ਕੱਚੇ ਕਾਮਿਆਂ ਦੀ ਤਨਖਾਹਾਂ ਦੇ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਣਾ ਮੁਸ਼ਕਿਲ ਹੋਇਆ ਪਿਆ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਯੂਨੀਅਨ ਦੀਆਂ ਕਈ ਮੰਗਾਂ ਸਰਕਾਰ ਦੇ ਅੱਗੇ ਰੱਖੀਆਂ ਗਈਆਂ ਹਨ ਪਰ ਸਰਕਾਰ ਵੱਲੋਂ ਡੰਗ ਟਪਾਓ ਨੀਤੀ ਅਪਣਾਈ ਜਾ ਰਹੀ।
ਇਹ ਵੀ ਪੜ੍ਹੋ: Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
ਛੱਤਬੀੜ ਚਿੜੀਆਘਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਛੇ ਤਰੀਕ ਨੂੰ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ ਵਿਖੇ ਮੀਤ ਹੇਅਰ ਦੇ ਹਲਕੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Gidderbaha News: ਡਿੰਪੀ ਢਿੱਲੋਂ ਦੀ ਕੋਠੀ ਅੱਗੇ ਕੰਪਿਊਟਰ ਅਧਿਆਪਕਾਂ ਦਾ ਜ਼ਬਰਦਸਤ ਪ੍ਰਦਰਸ਼ਨ