Bargari Beadbi Case: ਬਰਗਾੜੀ ਬੇਅਦਬੀ ਮਾਮਲੇ ਦਾ ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫਤਾਰ
Bargari Beadbi Case: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਕੌਮੀ ਕਮੇਟੀ ਦੇ ਭਗੌੜੇ ਮੈਂਬਰ ਪ੍ਰਦੀਪ ਕਲੇਰ ਨੂੰ ਅਯੁੱਧਿਆ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
Bargari Beadbi Case: ਬਰਗਾੜੀ ਬੇਅਦਬੀ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਕੌਮੀ ਕਮੇਟੀ ਦੇ ਭਗੌੜੇ ਮੈਂਬਰ ਪ੍ਰਦੀਪ ਕਲੇਰ ਨੂੰ ਅਯੁੱਧਿਆ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਨਾਲ ਹੀ ਪੁਲਿਸ ਨੇ ਇੱਕ ਔਰਤ ਸਮੇਤ ਦੋ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਫ਼ਰੀਦਕੋਟ ਲਿਆਂਦਾ ਜਾਵੇਗਾ।
ਜਾਣਕਾਰੀ ਅਨੁਸਾਰ ਮੁਲਜ਼ਮ ਪ੍ਰਦੀਪ ਕਲੇਰ 'ਤੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਤਿੰਨੋਂ ਕੇਸਾਂ ਵਿੱਚ ਚਾਰਜਸ਼ੀਟ ਦਰਜ ਹੈ ਤੇ ਉਸ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਕੁਝ ਦਿਨ ਪਹਿਲਾਂ ਫਰੀਦਕੋਟ ਪੁਲਿਸ ਨੇ ਸ਼੍ਰੀ ਰਾਮ ਮੰਦਿਰ ਦੇ ਪਵਿੱਤਰ ਸਮਾਰੋਹ ਵਿੱਚ ਸ਼ਮੂਲੀਅਤ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਆਪਣੀ ਟੀਮ ਨੂੰ ਅਯੁੱਧਿਆ ਭੇਜਿਆ ਸੀ।
ਪੁਲਿਸ ਨੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪਤਾ ਲੱਗਾ ਹੈ ਕਿ ਬੇਅਦਬੀ ਮਾਮਲੇ ਵਿੱਚ ਪ੍ਰਦੀਪ ਕਲੇਰ ਤੋਂ ਇਲਾਵਾ ਡੇਰਾ ਕਮੇਟੀ ਦੇ ਦੋ ਹੋਰ ਮੈਂਬਰ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਵੀ ਭਗੌੜੇ ਹਨ।
ਇਹ ਵੀ ਪੜ੍ਹੋ : Loksabha News: ਭ੍ਰਿਸ਼ਟਚਾਰ ਦੇ ਮੁੱਦੇ 'ਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ
ਜ਼ਿਕਰਯੋਗ ਹੈ ਕਿ ਪ੍ਰਦੀਪ ਕਲੇਰ ਦੇ ਅਯੁੱਧਿਆ 'ਚ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫਰੀਦਕੋਟ ਪੁਲਸ ਅਤੇ ਐੱਸ.ਆਈ.ਟੀ. ਇਹ ਟੀਮ 2 ਫਰਵਰੀ ਦੀ ਰਾਤ ਨੂੰ ਅਯੁੱਧਿਆ ਪਹੁੰਚੀ ਅਤੇ ਉੱਥੇ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਆਖਰਕਾਰ ਪ੍ਰਦੀਪ ਕਲੇਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
ਅਦਾਲਤ ਵਿੱਚ ਚੱਲ ਰਹੇ ਮਾਮਲਿਆਂ ਵਿੱਚ ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਪਾਵਨ ਸਰੂਪ ਚੋਰੀ ਤੇ ਦੂਜਾ ਮਾਮਲਾ ਉਸੇ ਗੁਰਦੁਆਰਾ ਸਾਹਿਬ ਦੇ ਬਾਹਰ ਮੰਦੀ ਸ਼ਬਦਾਵਲੀ ਪੋਸਟਰ ਲਗਾਉਣ ਦਾ ਹੈ। ਤੀਜਾ ਮਾਮਲਾ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕਰਨ ਦਾ ਦੋਸ਼ ਨਾਲ ਸਬੰਧਤ ਹੈ। ਪੁਲਿਸ ਨੇ ਤਿੰਨਾਂ ਮਾਮਲਿਆਂ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਚਾਰਜਸ਼ੀਟ ਵਿੱਚ ਸ਼ਾਮਿਲ ਕੀਤਾ ਹੈ।
ਇਹ ਵੀ ਪੜ੍ਹੋ : Gurdwara Act: ਗੁਰਦੁਆਰਾ ਐਕਟ 'ਚ ਸੋਧ ਦੇ ਫੈਸਲੇ ਵਿਰੁੱਧ ਸੰਗਤ ਨੇ ਰੋਸ ਮਾਰਚ ਕੱਢਿਆ ਗਿਆ