Barnala News:  ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸਭ ਦੀ ਨਜ਼ਦੀਕੀ ਜਾਣੇ ਜਾਂਦੇ ਹਰਿੰਦਰ ਸਿੰਘ ਧਾਲੀਵਾਲ ਨੂੰ ਆਮ ਆਦਮੀ ਪਾਰਟੀ ਨੇ ਬਰਨਾਲਾ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।


COMMERCIAL BREAK
SCROLL TO CONTINUE READING

ਹਰਵਿੰਦਰ ਸਿੰਘ ਧਾਲੀਵਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਹਰਿੰਦਰ ਧਾਲੀਵਾਲ ਨੇ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਸੰਸਦ ਮੈਂਬਰ ਸੰਗਰੂਰ ਨਾਲ ਉਨ੍ਹਾਂ ਨੇ ਆਮ ਆਦਮੀ ਪਾਰਟੀ ਰਾਹੀਂ ਸਿਆਸੀ ਸਫਰ ਸ਼ੁਰੂ ਕੀਤਾ ਸੀ ਅਤੇ ਦਿਨ ਰਾਤ ਲਗਾਤਾਰ ਪਾਰਟੀ ਲਈ ਮਿਹਨਤ ਕੀਤੀ ਹੈ।



ਬਰਨਾਲਾ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਨਜ਼ਰ ਆ ਰਹੀ ਹੈ।


ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਜ਼ਾਹਿਰ ਕੀਤੀ ਗਈ ਅਤੇ ਉਥੇ ਹੀ ਜ਼ੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਮੀਦਵਾਰ ਹਰਿੰਦਰ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਤਿਆਰੀ ਅਤੇ ਰਣਨੀਤੀ ਬਣਾ ਗਈ ਹੈ।


ਇਹ ਵੀ ਪੜ੍ਹੋ : Punjab Weather Update News: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧਣ ਲੱਗੀ ਠੰਡ, ਪੰਜਾਬ ਦੀ ਆਬੋ-ਹਵਾ ਖਰਾਬ ਹੋਣੀ ਹੋਈ ਸ਼ੁਰੂ


ਉਹ ਲੋਕਾਂ ਵਿਚ ਜਾਣਗੇ ਤੇ ਜਿਸ ਤਰੀਕੇ ਨਾਲ ਪਿਛਲੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਵਿਕਾਸ ਦੀ ਨੀਤੀ ਉਤੇ ਇਹ ਚੋਣ ਲੜੀ ਜਾਵੇਗੀ।


ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।  ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ,ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।


ਡਿੰਪੀ ਢਿਲੋਂ ਨੇ 'ਆਪ' ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਲਿਖਿਆ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ‘ਚੋਂ ਧੰਨਵਾਦ ਜਿਨ੍ਹਾਂ ਨੇ ਇਸ ਨਿਮਾਣੇ ਨੂੰ ਗਿੱਦੜਬਾਹਾ ਹਲਕੇ ਦੀ ਨੁਮਾਇੰਦਗੀ ਲਈ ਚੁਣਿਆ।


ਇਹ ਵੀ ਪੜ੍ਹੋ : Ind vs NZ: 36 ਸਾਲ ਬਾਅਦ ਨਿਊਜ਼ੀਲੈਂਡ ਨੇ ਭਾਰਤ ਵਿੱਚ ਟੈਸਟ ਮੈਚ ਜਿੱਤਿਆ, ਸੀਰੀਜ਼ 'ਚ 1-0 ਨਾਲ ਅੱਗੇ