Barnala Bribe News: ਵਿਜੀਲੈਂਸ ਦੀ ਵੱਡੀ ਕਾਰਵਾਈ! ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
Advertisement
Article Detail0/zeephh/zeephh2289915

Barnala Bribe News: ਵਿਜੀਲੈਂਸ ਦੀ ਵੱਡੀ ਕਾਰਵਾਈ! ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

Barnala Bribe News: ਪੰਜਾਬ ਵਿੱਚ ਰਿਸ਼ਵਤ ਨਾਲ ਜੁੜੇ ਮਾਮਲੇ ਵੱਧ ਰਹੇ ਹਨ ਅਤੇ ਤਾਜਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਜੀਲੈਂਸ ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

Barnala Bribe News: ਵਿਜੀਲੈਂਸ ਦੀ ਵੱਡੀ ਕਾਰਵਾਈ! ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

Barnala Bribe News/ਦਵਿੰਦਰ ਸ਼ਰਮਾ: ਵਿਜੀਲੈਂਸ ਨੇ ਬਰਨਾਲਾ 'ਚ ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਕ ਗਰੀਬ ਮਜ਼ਦੂਰ ਨੂੰ ਝੂਠੇ ਕੇਸ ਵਿੱਚ ਨਾਮਜ਼ਦ ਦੇਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦੀ ਸੀ। ਵਿਜੀਲੈਂਸ ਅਧਿਕਾਰੀਆਂ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਐਸ.ਐਚ.ਓ ਨਿਰਮਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ ਇਹ ਕਾਰਵਾਈ ਰਾਜੇਸ਼ ਕੁਮਾਰ ਵਾਸੀ ਧਨੌਲਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਤੀਜੇ ਖ਼ਿਲਾਫ਼ ਥਾਣਾ ਧਨੌਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਨਿਰਮਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਮੁਲਜ਼ਮ ਨਿਰਮਲ ਸਿੰਘ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਦਾ ਨਾਂ ਲੈਣ ਦੀ ਧਮਕੀ ਦੇ ਰਿਹਾ ਸੀ ਅਤੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਏਐਸਆਈ ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ ਖ਼ਿਲਾਫ਼ ਪਹਿਲਾਂ ਵੀ ਰਿਸ਼ਵਤਖੋਰੀ ਦਾ ਕੋਈ ਕੇਸ ਦਰਜ ਨਹੀਂ ਸੀ।

ਇਹ ਵੀ ਪੜ੍ਹੋ: Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, 2 ਲੋਕਾਂ ਦੀ ਮੌਤ 
 

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਅਤੇ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਇਸ ਦਾ ਇਲਾਕਾ ਨਿਵਾਸੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਸਬੰਧੀ ਪੁਲੀਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਬੱਚਿਆਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ETT Cadre Protest: ਈਟੀਟੀ 5994 ਕਾਡਰ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਦੇ ਬਾਹਰ ਚੰਡੀਗੜ੍ਹ-ਊਨਾ ਮੁੱਖ ਮਾਰਗ ਜਾਮ
 

ਇਸ ਸਬੰਧੀ ਏਐਸਆਈ ਨਿਰਮਲ ਸਿੰਘ ਦਾ ਨਾਮ ਸ਼ਾਮਲ ਕਰਨ ਦੀ ਧਮਕੀ ਦੇ ਰਿਹਾ ਸੀ ਅਤੇ 20000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਹ ਸਿਲਸਿਲਾ ਪਿਛਲੇ 7-8 ਦਿਨਾਂ ਤੋਂ ਜਾਰੀ ਸੀ। ਇਸ ਤੋਂ ਤੰਗ ਆ ਕੇ ਉਸ ਨੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਅੱਜ ਏਐਸਸੀ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਅਧਿਕਾਰੀਆਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ।

Trending news