Bhadaur Murder News: ਬਰਨਾਲਾ ਜ਼ਿਲ੍ਹੇ ਦੇ ਭਦੌੜ ਦੇ ਨਜ਼ਦੀਕੀ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
Trending Photos
Bhadaur Murder News: ਬਰਨਾਲਾ ਜ਼ਿਲ੍ਹੇ ਦੇ ਭਦੌੜ ਦੇ ਨਜ਼ਦੀਕੀ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ (26) ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। 50-60 ਬੰਦਿਆਂ ਨੇ ਸਰਪੰਚ ਸੁਖਦੀਪ ਸਿੰਘ ਸਮੇਤ ਤਿੰਨ ਜਣਿਆਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ।
ਹਸਪਤਾਲ ਲਿਜਾਂਦੇ ਸਮੇਂ ਸੁਖਦੀਪ ਸਿੰਘ ਨੇ ਦਮ ਤੋੜ ਦਿੱਤਾ ਜਦਕਿ ਬਾਕੀ ਜਣੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ’ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਹਨਾਂ ਨਾਲ ਰੰਜਿਸ਼ ਰੱਖ ਰਹੇ ਸਨ।
ਸਰਕਾਰੀ ਹਸਪਤਾਲ ਬਰਨਾਲਾ ਵਿਖੇ ਪਹੁੰਚੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਲੋਕਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਕਤ ਲੋਕ ਸਰਪੰਚੀ ਚੋਣਾਂ ਨੂੰ ਲੈਕੇ ਵੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ। ਲੋਕਾਂ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਸਰਪੰਚ ਨੇ ਪਿੰਡ ਦੇ ਕੁਝ ਲੋਕਾਂ ਨੂੰ ਨਸ਼ਾ ਛੱਡਣ ਲਈ ਵਰਜਿਆ ਤਾਂ ਕੁਝ ਸਮੇਂ ਬਾਅਦ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਤੇਜ਼ਧਾਰ ਹਥਿਆਰ ਲੈ ਕੇ ਸਰਪੰਚ ਦੇ ਘਰ ਆ ਗਏ। ਜਿਸ ਤੋਂ ਬਾਅਦ ਸਰਪੰਚ ਅਤੇ ਉਸ ਦੇ ਸਾਥੀਆਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Guru Randhawa: ਕਿਸਾਨਾਂ ਦੇ ਸੰਘਰਸ਼ ਵਿਚਾਲੇ ਗਾਇਕ ਗੁਰੂ ਰੰਧਾਵਾ ਨੇ ਕਰ'ਤਾ ਵੱਖਰਾ ਟਵੀਟ
ਇਸ ਹਮਲੇ ਦੌਰਾਨ ਮੌਜੂਦਾ ਸਰਪੰਚ ਸੁਖਜੀਤ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਉਪਰੰਤ ਉਸ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਰਪੰਚ ਸੁਖਜੀਤ ਸਿੰਘ ਆਮ ਆਦਮੀ ਪਾਰਟੀ ਦਾ ਪੁਰਾਣਾ ਸਮਰਥਕ ਹੈ।
ਇਹ ਵੀ ਪੜ੍ਹੋ : Samyukt Kisan Morcha: ਸੰਯੁਕਤ ਕਿਸਾਨ ਮੋਰਚੇ ਨੇ ਵਜਾਇਆ ਸੰਘਰਸ਼ ਦਾ ਬਿਗੁਲ; ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਚਿੰਤਾ ਜਤਾਈ