Barnala Election Results 2024: ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕਾਲਾ ਢਿੱਲੋਂ ਅੱਗੇ
Barnala Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ `ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
Barnala Bypoll Election Results 2024: ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਦਾ ਨਤੀਜਾ ਅੱਜ 23 ਨਵੰਬਰ ਨੂੰ ਐਲਾਨਿਆ ਜਾਵੇਗਾ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ, ਸ਼ੁਰੂਆਤੀ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਬਰਨਾਲਾ ਵਿਧਾਨ ਸਭਾ ਹਲਕੇ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਸਨ ਪਰ ਚੌਥੇ ਗੇੜ ਵਿੱਚ ਕਾਂਗਰਸੀ ਉਮੀਦਵਾਰ 360 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਹੁਣ 8ਵੇਂ ਗੇੜ ਵਿੱਚ ਇਹ ਲੀਡ ਵੱਧ ਕੇ 2750 ਵੋਟਾਂ ਹੋ ਗਈ ਹੈ। ਇਸ ਦੌਰਾਨ ਵੱਡੀ ਤਬਦੀਲੀ ਆਈ।
ਇਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੂਜੇ ਸਥਾਨ 'ਤੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੀਜੇ ਸਥਾਨ 'ਤੇ ਖਿਸਕ ਗਏ ਹਨ। ਐਸਡੀ ਕਾਲਜ ਬਰਨਾਲਾ ਵਿੱਚ ਈਵੀਐਮ ਮਸ਼ੀਨਾਂ ਲਈ ਸਟਰਾਂਗ ਰੂਮ ਬਣਾਇਆ ਗਿਆ ਹੈ ਜਿੱਥੇ ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। 20 ਨਵੰਬਰ ਨੂੰ ਹੋਈ ਵੋਟਿੰਗ 'ਚ ਬਰਨਾਲਾ ਸੀਟ 'ਤੇ 56.3 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ 'ਤੇ 99,956 ਵੋਟਾਂ ਪਈਆਂ। ਜਿਨ੍ਹਾਂ ਵਿੱਚੋਂ 53,489 ਪੁਰਸ਼, 46,465 ਮਹਿਲਾ ਅਤੇ 2 ਹੋਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਮੁਕਾਬਲਾ
ਇਸ ਸੀਟ 'ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਮੁਕਾਬਲਾ ਹੈ। ‘ਆਪ’ ਤੋਂ ਹਰਿੰਦਰ ਸਿੰਘ ਧਾਲੀਵਾਲ, ਭਾਰਤੀ ਜਨਤਾ ਪਾਰਟੀ ਦੇ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਵੱਲੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਚਕਾਰ ਮੁਕਾਬਲਾ ਹੈ। ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੇ ਇਸ ਮੁਕਾਬਲੇ ਨੂੰ ਬਹੁਪੱਖੀ ਬਣਾ ਦਿੱਤਾ ਹੈ। ਜਿਸ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
14 ਉਮੀਦਵਾਰਾਂ ਵਿੱਚ ਮੁਕਾਬਲਾ
103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।
ਵੋਟਿੰਗ
ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Bypoll Election Result 2024: ਪੰਜਾਬ ਦੀਆਂ 4 ਸੀਟਾਂ 'ਤੇ ਵੋਟਾਂ ਦੀ ਗਿਣਤੀ ਅੱਜ, EVM 'ਚ ਕੈਦ ਉਮੀਦਵਾਰਾਂ ਦੀ ਕਿਸਮਤ ਦਾ ਅੱਜ ਹੋਵੇਗਾ ਫੈਸਲਾ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੇ ਦਿਨੀ ਵੋਟਿੰਗ ਹੋ ਚੁੱਕੀ ਹੈ, ਇਨ੍ਹਾਂ ਚਾਰਾਂ ਸੀਟਾਂ 'ਤੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਨਤੀਜਿਆਂ ਉਪਰ ਹਨ। ਅੱਜ ਪੰਜਾਬ ਜ਼ਿਮਨੀ ਚੋਣਾਂ 'ਚ ਕੌਣ ਮਾਰੇਗਾ ਬਾਜੀ, ਇਸ ਬਾਰੇ ਅੱਜ ਨਤੀਜਾ ਆ ਜਾਵੇਗਾ।