Barnala News(Devinder Sharma): ਪਾਵਰਕੌਮ ਦੇ ਮੁਲਾਜ਼ਮ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਾਂਝਾ ਸੰਘਰਸ਼ ਕਮੇਟੀ ਡਵੀਜ਼ਨ ਦੇਹਟੀ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਸੀਨੀਅਰ ਕਾਰਜਕਾਰੀ ਮੰਡਲ ਦੇਹਟੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਦਰਅਸਲ ਪਿਛਲੇ ਦਿਨੀਂ ਬਰਨਾਲਾ ਦੀ ਸ਼ਹਿਣਾ ਸਬ-ਡਵੀਜ਼ਨ ਵਿੱਚ ਡਿਊਟੀ 'ਤੇ ਤਾਇਨਾਤ ਇੰਜਨੀਅਰ ਮਨਦੀਪ ਸਿੰਘ ਦੀ ਕਿਸਾਨ ਯੂਨੀਅਨ ਡਕੌਂਦਾ ਦੇ ਕੁਝ ਆਗੂਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਬਿਜਲੀ ਮੁਲਾਜ਼ਮ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਇੰਜਨੀਅਰ ਮਨਦੀਪ ਸਿੰਘ ਨੂੰ ਕਮਰੇ ਵਿੱਚ ਬੰਦ ਕਰਕੇ ਅਣਮਨੁੱਖੀ ਵਿਵਹਾਰ ਕੀਤਾ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਦਾ ਪਾਣੀ ਤੇ ਖਾਣਾ ਖੋਹ ਕੇ ਕਮਰੇ 'ਚ ਬੰਦ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਉਸ ਨੂੰ ਇਨ੍ਹਾਂ ਕਿਸਾਨਾਂ 'ਤੋਂ ਬਚਾਇਆ ਗਿਆ। ਇਸ ਕਾਰਨ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।


ਮੁਲਾਜ਼ਮਾਂ ਨੇ ਕਿਹਾ ਕਿ ਅਜਿਹੇ ਭੈਅਭੀਤ ਤੇ ਖਤਰੇ ਵਾਲੇ ਮਾਹੌਲ ਵਿੱਚ ਡਿਊਟੀ ਕਰਨੀ ਔਖੀ ਹੈ। ਇਸ ਕਾਰਨ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ ਹੈ। ਪਾਵਰਕੌਮ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਦੋਸ਼ੀ ਕਿਸਾਨਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਸੂਬਾ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।


ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਰਜਕਾਰੀ ਬੋਰਡ ਦਿਹਾਤੀ ਦੇ ਪ੍ਰਧਾਨ ਮੂਲਜੀ ਹਰਬੰਸ ਸਿੰਘ ਅਮਰਜੀਤ ਸਿੰਘ ਰਾਮ ਗੋਪਾਲ ਨੇ ਦੱਸਿਆ ਕਿ ਇਹ ਮਾਮਲਾ ਇਸ ਗੱਲ ਨਾਲ ਜੁੜਿਆ ਹੋਇਆ ਹੈ ਕਿ ਹਾਲ ਹੀ ਵਿੱਚ ਬਰਨਾਲਾ ਦੀ ਸ਼ਹਿਣਾ ਸਬ-ਡਵੀਜ਼ਨ ਵਿੱਚ ਡਿਊਟੀ 'ਤੇ ਤਾਇਨਾਤ ਇੰਜਨੀਅਰ ਮਨਦੀਪ ਸਿੰਘ ਨੂੰ ਕੁਝ ਕਿਸਾਨਾਂ ਵੱਲੋਂ ਗੁੰਡਾਗਰਦੀ ਕੀਤੀ ਗਈ।


ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਇੰਜਨੀਅਰ ਨਾਲ ਅਣਮਨੁੱਖੀ ਵਿਵਹਾਰ ਕਰਦੇ ਹੋਏ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਤੇ ਉਸ ਨੂੰ ਧੱਕਾ ਦੇ ਕੇ ਉਸ ਦਾ ਪਾਣੀ ਤੇ ਖਾਣਾ ਖੋਹ ਲਿਆ। ਉਕਤ ਦੋਸ਼ੀਆਂ ਖਿਲਾਫ ਤੁਰੰਤ ਐਫਆਈਆਰ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਕਾਰਨ ਦੋਸ਼ੀ ਕਿਸਾਨਾਂ ਖਿਲਾਫ ਕਾਰਵਾਈ ਨਾ ਹੋਣ 'ਤੇ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਲਦੀ ਹੀ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਸੂਬਾ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।