Barnala News: ਕਿਸਾਨ ਜੱਥੇਬੰਦੀਆਂ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਉਣਗੀਆਂ
ਅੱਜ ਭਾਰਤੀ ਕਿਸਾਨ ਯੂਨੀਅਨ ਡਕੌਦਾ ਮੁੜ ਪੰਜਾਬ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਜਿਸ ਵਿੱਚ ਜੱਥੇਬੰਦੀ ਨੇ ਮੋਰਚੇ ਬਾਰੇ ਸੰਖੇਪ ਚਰਚਾ ਕੀਤੀ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਚਾਲਿਤ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰਣਨੀਤੀ ਤਿਆਰ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਨੇ
Barnala News: ਅੱਜ ਭਾਰਤੀ ਕਿਸਾਨ ਯੂਨੀਅਨ ਡਕੌਦਾ ਮੁੜ ਪੰਜਾਬ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਜਿਸ ਵਿੱਚ ਜੱਥੇਬੰਦੀ ਨੇ ਮੋਰਚੇ ਬਾਰੇ ਸੰਖੇਪ ਚਰਚਾ ਕੀਤੀ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਚਾਲਿਤ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰਣਨੀਤੀ ਤਿਆਰ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਨੇ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਡਕੌਦਾ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਹੋਏ ਕਿਸਾਨਾਂ ਦੇ ਧਰਨੇ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ ਹੈ। ਇਸ ਦੀਆਂ ਸਫਲਤਾਵਾਂ ਅਤੇ ਕਮੀਆਂ ਕਿ ਹਨ ਅਤੇ ਇਸ ਮੀਟਿੰਗ ਦੌਰਾਨ ਉਨ੍ਹਾਂ ਦਿੱਲੀ ਵਿੱਚ ਮਹਾਂਪੰਚਾਇਤ 'ਤੇ ਤਸੱਲੀ ਪ੍ਰਗਟਾਈ ਅਤੇ ਚੱਲ ਰਿਹਾ ਸੰਘਰਸ਼ ਬਾਰੇ ਅਗਲੀ ਰਣਨੀਤੀ ਬਣਾਈ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਉਣ ਦਾ ਕੀਤਾ ਫੈਸਲਾ। ਇਸ ਸਬੰਧੀ ਲਏ ਗਏ ਫੈਸਲੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਸ਼ਹੀਦੀ ਦਿਹਾੜਾ ਮਨਾਏ ਜਾਣ ਨੂੰ ਲੈ ਕੇ ਤਿਆਰੀਆਂ ਕੀਤੀ ਜਾਣਗੀਆਂ ਤਾਂ ਜੋ ਇਸ ਦਿਹਾੜੇ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇ।
ਇਹ ਵੀ ਪੜ੍ਹੋ: Satyendra Jain: SC ਨੇ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ, ਆਤਮ ਸਮਰਪਣ ਕਰਨ ਲਈ ਕਿਹਾ
ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਕੁਲਰੀਆਂ ਦੇ ਧਰਨੇ ਨੂੰ ਲੈ ਕੇ 2 ਅਪ੍ਰੈਲ ਨੂੰ ਪੰਜਾਬ ਪੱਧਰ 'ਤੇ ਡੀ.ਸੀ ਅਤੇ ਐਸ.ਐਸ.ਪੀ ਦਫ਼ਤਰਾਂ ਦੇ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭੜ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈਕੇ ਕਿਸਾਨਾਂ ਨੇ ਰਣਨੀਤੀ ਤਿਆਰ ਕੀਤੀ ਹੈ ਕਿ ਕਿਵੇਂ ਪੰਜਾਬ ਦੇ ਪਿੰਡਾਂ ਵਿੱਚ ਕਿਸਾਨ ਵੱਲੋਂ ਸੰਘਰਸ਼ ਕੀਤਾ ਜਾਵੇਗਾ ਇਸ ਸਬੰਧੀ ਮੀਟਿੰਗ ਵਿੱਚ ਪ੍ਰੋਗਰਾਮ ਰਣਨੀਤੀ ਬਣਾਈ ਗਈ ਹੈ।
ਇਹ ਵੀ ਪੜ੍ਹੋ: Charanjit Channi: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 2 ਕਰੋੜ ਦੀ ਰੰਗਦਾਰੀ ਮੰਗਣ ਵਾਲਾ ਮੁੰਬਈ ਤੋਂ ਕਾਬੂ