Punjab By Election News: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ; ਜਾਣੋ ਕਿਸ ਦਿਨ ਹੋਵੇਗੀ ਵੋਟਿੰਗ
Punjab By Election News: ਪੰਚਾਇਤੀ ਚੋਣ ਖਤਮ ਹੁੰਦੇ ਹੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣ ਦਾ ਬਿਗੁਲ ਵਜ ਗਿਆ ਹੈ।
Punjab By Election News: ਪੰਚਾਇਤੀ ਚੋਣ ਖਤਮ ਹੁੰਦੇ ਹੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣ ਦਾ ਬਿਗੁਲ ਵਜ ਗਿਆ ਹੈ। ਦਰਅਸਲ ਵਿੱਚ ਚੋਣ ਕਮਿਸ਼ਨ ਨੇ ਦੇਸ਼ ਵਿੱਚ ਖਾਲੀ ਵਿਧਾਨ ਸਭਾ ਸੀਟਾਂ ਉਪਰ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਵਿਧਾਨ ਸੀਟਾਂ ਉਪਰ ਜ਼ਿਮਨੀ ਚੋਣ ਦੀ ਤਾਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। 18 ਅਕਤੂਬਰ ਤੋਂ 25 ਅਕਤੂਬਰ ਤੱਕ ਨਾਮਜ਼ਦਗੀ ਹੋਵੇਗੀ। 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।
ਚਾਰ ਸੀਟਾਂ ਤੋਂ ਵਿਧਾਇਕ ਸੰਸਦ ਮੈਂਬਰ ਚੁਣੇ ਗਏ
ਜਿਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।
ਸਾਰੀਆਂ ਪਾਰਟੀਆਂ ਨੇ ਇੰਚਾਰਜ ਨਿਯੁਕਤ ਕੀਤੇ
ਸਿਆਸੀ ਪਾਰਟੀਆਂ ਵੀ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੋ ਦਿਨ ਪਹਿਲਾਂ ਹੋਈ ਹੈ।
ਇਸੇ ਤਰ੍ਹਾਂ ਕਾਂਗਰਸ ਨੇ ਉਪ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਥੇ ਹੀ ਭਾਜਪਾ ਦੀਆਂ ਵੀ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਚਾਰੇ ਸਰਕਲਾਂ ਦਾ ਦੌਰਾ ਕੀਤਾ ਸੀ।
ਇਹ ਵੀ ਪੜ੍ਹੋ : Firecrackers Instructions: ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ