Municipal Council Barnala: ਬਰਨਾਲਾ ਨਗਰ ਕੌਂਸਲ ਹੰਡਿਆਇਆ ਦੇ 12 ਵਾਰਡਾਂ ਲਈ ਚੋਣ ਸ਼ੁਰੂ ਹੋ ਗਈ ਹੈ।
Trending Photos
Punjab Nagar Council/ਦਵਿੰਦਰ ਸ਼ਰਮਾ: ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੀ ਨਗਰ ਕੌਂਸਲ ਹੰਡਿਆਇਆ ਦੇ 12 ਵਾਰਡਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਭਾਵੇਂ ਕਿ ਸ਼ੁਰੂ ਵਿੱਚ ਠੰਢ ਕਾਰਨ ਲੋਕਾਂ ਦਾ ਪੋਲਿੰਗ ਬੂਥਾਂ ’ਤੇ ਪੁੱਜਣਾ ਘੱਟ ਸੀ ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਜਾ ਰਿਹਾ ਹੈ ਉਵੇ ਹੀ ਲੋਕਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੌਕੇ 'ਤੇ ਡੀ.ਐਸ.ਪੀ ਬਰਨਾਲਾ ਨੇ ਦੱਸਿਆ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਅਤੇ ਨਤੀਜੇ ਸ਼ਾਮ ਨੂੰ ਹੀ ਸਾਹਮਣੇ ਆ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਤੇ 41 ਨਗਰ ਕੌਂਸਲਾਂ ਲਈ ਵੋਟਿੰਗ ਸ਼ੁਰੂ, ਸੱਤਾ ਦਾ ਸੈਮੀਫਾਈਨਲ ਕੌਣ ਕਰੇਗਾ ਫਤਿਹ ?
9967 ਵੋਟਰ ਆਪਣੀ ਵੋਟ ਦਾ ਕਰਨਗੇ ਇਸਤੇਮਾਲ
ਇਸ ਚੋਣ ਵਿੱਚ 9967 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚੋਂ 5187 ਪੁਰਸ਼ ਵੋਟਰ ਅਤੇ 4779 ਮਹਿਲਾ ਵੋਟਰ ਅੱਜ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਹੰਡਿਆਇਆ ਤੋਂ ਕੁੱਲ 51 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 25 ਔਰਤਾਂ ਵੀ ਸ਼ਾਮਲ ਹਨ। ਇੱਥੇ ਜ਼ਿਕਰਯੋਗ ਹੈ ਕਿ ਨਗਰ ਕੌਂਸਲ ਹੰਡਿਆਇਆ ਦੇ ਕੁੱਲ 13 ਵਾਰਡ ਸਨ, ਜਿਨ੍ਹਾਂ ਵਿੱਚੋਂ ਵਾਰਡ ਨੰਬਰ ਸੱਤ ’ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸਨ, ਜਿਨ੍ਹਾਂ ਵਿੱਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ: Ludhiana Nagar Nigam Election: ਲੁਧਿਆਣਾ 'ਚ ਨਿਗਮ ਚੋਣਾਂ ਲਈ ਵੋਟਿੰਗ, 95 ਵਾਰਡਾਂ ਦੇ 165749 ਵੋਟਰ ਪਾਉਣਗੇ ਵੋਟ
ਬਰਨਾਲਾ ਦੇ ਨਗਰ ਹੰਡਿਆਇਆ ਵਿੱਚ ਇਸ ਵਾਰ ਨਗਰ ਪੰਚਾਇਤ ਚੋਣਾਂ ਲਈ 51 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 26 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਾਰ ਚੋਣ ਮੈਦਾਨ ਵਿੱਚ ਜੋਸ਼ ਭਰਿਆ ਨਜ਼ਰ ਆ ਰਿਹਾ ਹੈ। ਜਰਨਲ, SC, BC ਹਰ ਵਰਗ ਦੀਆਂ ਔਰਤਾਂ ਚੋਣ ਅਖਾੜੇ ਵਿੱਚ ਸਰਗਰਮ ਨਜ਼ਰ ਆ ਰਹੀਆਂ ਹਨ। ਨਗਰ ਪੰਚਾਇਤ ਹੰਡਿਆਇਆ ਲਈ ਕੁੱਲ 60 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਦੋਂਕਿ ਧਨੌਲਾ ਵਾਰਡ ਨੰਬਰ 11 ਦੀ ਉਪ ਚੋਣ ਲਈ ਕੁੱਲ 2 ਨਾਮਜ਼ਦਗੀਆਂ ਦਾਖ਼ਲ ਹੋਈਆਂ ਸੀ।