Barnala News:(DEVINDER SHARMA): ਬਰਨਾਲਾ ਦੇ 400 ਸਫ਼ਾਈ ਸੇਵਕਾਂ ਨੂੰ ਅੱਜ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਲੰਮੇ ਸਮੇਂ ਤੋਂ ਚੱਲ ਰਹੀ ਆਊਟਸੋਰਸਿੰਗ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਠੇਕੇ ਉੱਤੇ ਸਫ਼ਾਈ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।


COMMERCIAL BREAK
SCROLL TO CONTINUE READING

ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਜਿਸ ਵਿੱਚ ਉਨ੍ਹਾਂ ਦੀ ਮੁੱਖ ਮੰਗ ਸੀ ਕਿ ਉਨ੍ਹਾਂ ਨੂੰ ਆਊਟਸੋਰਸਿੰਗ ਠੇਕੇਦਾਰੀ ਪ੍ਰਣਾਲੀ ਤੋਂ ਹਟਾ ਕੇ ਠੇਕੇ ਉੱਤੇ ਰੱਖਿਆ ਜਾਵੇ। ਜਿਸ ਲਈ ਮੌਜੂਦਾ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਨਾਲ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤਾ ਸੀ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਸਫ਼ਾਈ ਸੇਵਕਾਂ ਨੂੰ ਠੇਕੇ ਉਤੇ ਭਰਤੀ ਕੀਤਾ ਜਾਵੇਗਾ। ਜਿਸ ਨੂੰ ਪੂਰਾ ਕਰਦਿਆਂ ਅੱਜ ਬਰਨਾਲਾ ਦੇ 400 ਆਊਟਸੋਰਸਿੰਗ ਸੈਨੀਟੇਸ਼ਨ ਵਰਕਰਾਂ ਨੂੰ ਠੇਕੇ ਉੱਤੇ ਨਿਯੁਕਤ ਕਰਕੇ ਨਿਯੁਕਤੀ ਪੱਤਰ ਵੰਡੇ ਗਏ।


ਅੱਜ ਕੈਬਨਿਟ ਮੰਤਰੀ ਮੀਤ ਹੇਅਰ ਨੇ ਬਰਾਨਾਲ ਦੇ 400 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਮੌਕੇ ਉੱਤੇ ਮੌਜੂਦ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਜਿਸ ਤਹਿਤ ਆਮ ਆਦਮੀ ਪਾਰਟੀ ਕੰਮ ਕਰ ਰਹੀ ਹੈ ਅਤੇ ਅੱਜ ਸਫਾਈ ਕਰਮਚਾਰੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਆਊਟਸੋਰਸਿੰਗ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਠੇਕੇ ਉੱਤੇ ਸਫ਼ਾਈ ਕਰਮਚਾਰੀਆਂ ਨੂੰ ਰੱਖਿਆ ਗਿਆ ਹੈ।


ਇਹ ਵੀ ਪੜ੍ਹੋ: Akali Dal Yatra News: ਅਕਾਲੀਆਂ ਦੀ ਪੰਜਾਬ ਬਚਾਓ ਯਾਤਰਾ, CM ਮਾਨ ਨੇ ਕਿਹਾ-15 ਸਾਲਾਂ ਤੋਂ ਹਰੇਕ ਪੱਖ ਤੋਂ ਲੁੱਟਿਆ, ਮਜੀਠੀਆ ਦਾ CM ਨੂੰ ਜਵਾਬ


ਇਸ ਮੌਕੇ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ ਸਫਾਈ ਕਰਮਚਾਰੀਆਂ ਨੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਸਾਡੇ ਨਾਲ ਵਾਆਦਾ ਕੀਤਾ ਸੀ ਜੋ ਅੱਜ ਪੂਰਾ ਕੀਤਾ ਹੈ।


ਇਹ ਵੀ ਪੜ੍ਹੋ: Akali Dal Yatra News: ਅਕਾਲੀਆਂ ਦੀ ਪੰਜਾਬ ਬਚਾਓ ਯਾਤਰਾ, CM ਮਾਨ ਨੇ ਕਿਹਾ-15 ਸਾਲਾਂ ਤੋਂ ਹਰੇਕ ਪੱਖ ਤੋਂ ਲੁੱਟਿਆ, ਮਜੀਠੀਆ ਦਾ CM ਨੂੰ ਜਵਾਬ