Barnala News: ਬਰਨਾਲਾ ਪੁਲਿਸ ਮੁਲਾਜ਼ਮ ਕਤਲ ਮਾਮਲਾ; ਪੁਲਿਸ ਨੇ ਮੁਕਾਬਲੇ ਪਿਛੋਂ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Advertisement
Article Detail0/zeephh/zeephh1928467

Barnala News: ਬਰਨਾਲਾ ਪੁਲਿਸ ਮੁਲਾਜ਼ਮ ਕਤਲ ਮਾਮਲਾ; ਪੁਲਿਸ ਨੇ ਮੁਕਾਬਲੇ ਪਿਛੋਂ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

  Barnala News: ਬਰਨਾਲਾ ਵਿੱਚ ਐਤਵਾਰ ਰਾਤ ਪੁਲਿਸ ਮੁਲਾਜ਼ਮ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। 

Barnala News: ਬਰਨਾਲਾ ਪੁਲਿਸ ਮੁਲਾਜ਼ਮ ਕਤਲ ਮਾਮਲਾ; ਪੁਲਿਸ ਨੇ ਮੁਕਾਬਲੇ ਪਿਛੋਂ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Barnala News:  ਬਰਨਾਲਾ ਵਿੱਚ ਐਤਵਾਰ ਰਾਤ ਪੁਲਿਸ ਮੁਲਾਜ਼ਮ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਮੁਕਾਬਲੇ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਪੰਮਾ ਨੂੰ ਕਾਬੂ ਕਰ ਲਿਆ ਹੈ। ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਦੇ ਪੈਰ ਉਤੇ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : Chandigarh News: ਦੁਸਹਿਰੇ ਦੇ ਮੱਦੇਨਜ਼ਰ ਅੱਜ ਸ਼ਾਮ ਨੂੰ ਚੰਡੀਗੜ੍ਹ 'ਚ ਕਈ ਸੜਕਾਂ ਰਹਿਣਗੀਆਂ ਬੰਦ; ਦੇਖੋ ਪਾਰਕਿੰਗ ਦੀ ਸਹੀ ਜਗ੍ਹਾ

ਪੁਲਿਸ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ 'ਚ ਸ਼ਾਮਿਲ ਸਾਰੇ 4 ਮੁਲਜ਼ਮਾਂ ਨੂੰ ਇੱਕ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਵਿਚੋਂ ਇੱਕ ਮੁਲਜ਼ਮ ਪਰਮਜੀਤ ਸਿੰਘ ਪੰਮਾ ਨੇ ਪੁਲਿਸ 'ਤੇ ਗੋਲੀ ਚਲਾਈ ਤਾਂ ਜਵਾਬੀ ਕਾਰਵਾਈ 'ਚ ਪੰਮਾ ਦੇ ਪੈਰ ਉਪਰ ਗੋਲ਼ੀ ਲੱਗ ਗਈ। ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਤੇ 2 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਗੌਰਤਲਬ ਹੈ ਕਿ ਇਨ੍ਹਾਂ 4 ਵਿੱਚੋਂ 3 ਮੁਲਜ਼ਮਾਂ ਨੂੰ ਸੋਮਵਾਰ ਰਾਤ ਤੱਕ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦਕਿ ਚੌਥੇ ਮੁਲਜ਼ਮ ਕਬੱਡੀ ਅੰਤਰਰਾਸ਼ਟਰੀ ਖਿਡਾਰੀ ਪਰਮਜੀਤ ਸਿੰਘ ਪੰਮਾ ਨੂੰ ਮੰਗਲਵਾਰ ਸਵੇਰੇ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਬਰਨਾਲਾ ਦੇ ਥਾਣਾ ਸਿਟੀ ਇੱਕ ਵਿੱਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਐਤਵਾਰ ਦੇਰ ਰਾਤ 25 ਏਕੜ ਰਕਬੇ ਵਿੱਚ ਗਿਆ ਸੀ। ਇਕ ਚਿਕਨ ਕਾਰਨਰ 'ਤੇ ਲੜਾਈ ਹੋਣ ਦੀ ਖਬਰ ਮਿਲੀ। ਜਦੋਂ ਉਹ ਵਾਰਦਾਤ ਵਾਲੀ ਥਾਂ 'ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦੀ ਉਸ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।

 

ਇਹ ਵੀ ਪੜ੍ਹੋ : South Africa Vs Bangladesh: ਅੱਜ ਦੱਖਣੀ ਅਫਰੀਕਾ-ਬੰਗਲਾਦੇਸ਼ ਵਿਚਾਲੇ ਫ਼ਸਵਾਂ ਮੁਕਾਬਲਾ, ਮੁਫ਼ਤ 'ਚ ਮੈਚ ਦੇਖਣ ਲਈ ਕਰੋ ਇਹ...

 

 

Trending news