Barnala Bypoll:  ਬਰਨਾਲਾ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਨੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਕਾਲਾ ਢਿਲੋਂ ਨੇ 2147 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਕਾਲਾ ਢਿੱਲੋਂ ਨੂੰ 28226 ਵੋਟਾਂ ਹਾਸਲ ਹੋਈਆਂ ਹਨ।


COMMERCIAL BREAK
SCROLL TO CONTINUE READING

ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ 17937 ਵੋਟਾਂ ਹਾਸਲ ਕੀਤੀਆਂ ਹਨ। ਜਦਕਿ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੇ 16893 ਵੋਟਾਂ ਹਾਸਲ ਕੀਤੀਆਂ ਹਨ। 


ਟਿਕਟਾਂ ਦੀ ਵੰਡ ਤੋਂ ਬਾਅਦ ਗੁਰਦੀਪ ਬਾਠ ਦੀ ਬਗਾਵਤ ਕਾਰਨ ਬਰਨਾਲਾ ਸੀਟ 'ਤੇ 'ਆਪ' ਨੂੰ ਨੁਕਸਾਨ ਹੋਇਆ ਹੈ। ਟਿਕਟ ਨਾ ਮਿਲਣ 'ਤੇ ਬਾਠ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਚੋਣ ਵਿੱਚ ਉਨ੍ਹਾਂ ਨੂੰ 16,899 ਵੋਟਾਂ ਮਿਲੀਆਂ, ਜਦੋਂ ਕਿ ‘ਆਪ’ ਉਮੀਦਵਾਰ ਦੀ ਹਾਰ ਦਾ ਅੰਤਰ ਲਗਭਗ 2 ਹਜ਼ਾਰ ਵੋਟਾਂ ਦਾ ਰਿਹਾ। ਆਮ ਆਦਮੀ ਪਾਰਟੀ ਵੱਲੋਂ ਇਸ ਹਾਰ ਉਤੇ ਸਮੀਖਿਆ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।


ਇੱਥੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਜੇਤੂ ਰਹੇ, ਜਿਨ੍ਹਾਂ ਨੂੰ 28,226 ਵੋਟਾਂ ਮਿਲੀਆਂ। ਦੂਜੇ ਨੰਬਰ 'ਤੇ ਰਹੇ 'ਆਪ' ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 26,079 ਵੋਟਾਂ ਮਿਲੀਆਂ, ਜਦਕਿ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 17,937 ਵੋਟਾਂ ਮਿਲੀਆਂ।


ਇਹ ਵੀ ਪੜ੍ਹੋ : Chabbewal Bypoll: ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਵੱਡੀ ਜਿੱਤ ਕੀਤੀ ਹਾਸਿਲ


ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਹੋ ਗਿਆ, ਜਿਸ ਕਾਰਨ ਉਨ੍ਹਾਂ ਨੇ ਚੋਣ ਮੁਹਿੰਮ ਦੀ ਸ਼ੁਰੂਆਤ ਸਮੇਂ 'ਤੇ ਨਹੀਂ ਕੀਤੀ। ਇਨ੍ਹਾਂ 10-12 ਦਿਨਾਂ ਦੀ ਢਿੱਲ ਕਾਰਨ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਚੋਣ ਪ੍ਰਚਾਰ ਵਿੱਚ ਉਨ੍ਹਾਂ ਕਮੀ ਮਹਿਸੂਸ ਹੋਈ। ਬਾਅਦ ਵਿਚ ਮੀਤ ਹੇਅਰ ਨੇ ਚੋਣ ਪ੍ਰਚਾਰ ਵਿਚ ਪੂਰੀ ਤਾਕਤ ਲਾਈ ਪਰ ਤਕਦੀਰ ਪਾਰਟੀ ਦੇ ਹੱਕ ਵਿਚ ਨਹੀਂ ਸੀ ਜਦ ਮੀਤ ਹੇਅਰ ਸਿਹਤਮੰਦ ਹੋ ਕੇ ਮੁਹਿੰਮ ਚਲਾਉਣ ਆਏ ਉਦੋਂ ਤੱਕ ਸਥਿਤੀ ਬਦਲ ਚੁੱਕੀ ਸੀ।


ਇਹ ਵੀ ਪੜ੍ਹੋ : Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ