Barnala Robbery Case: ਬਰਨਾਲਾ ਤੋਂ ਸਾਹਮਣੇ ਆਈ ਲੁੱਟਖੋਹ ਦੀ ਵੀਡੀਓ, 10 ਮੀਟਰ ਤੱਕ ਕੁੜੀ ਨੂੰ ਘਸੀਟਿਆ
Barnala Robbery Case: ਬਾਈਕ ਸਵਾਰ ਵਿਅਕਤੀਆਂ ਨੇ ਸੜਕ `ਤੇ ਪੈਦਲ ਜਾ ਰਹੀ ਲੜਕੀ ਤੋਂ ਬੈਗ ਖੋਹਣ ਦੀ ਕੀਤੀ ਕੋਸ਼ਿਸ਼
Barnala Robbery Case/ਦਵਿੰਦਰ ਸ਼ਰਮਾ: ਬਰਨਾਲਾ ਦੇ ਸਥਾਨਕ ਬੱਸ ਸਟੈਂਡ ਰੋਡ 'ਤੇ ਬਾਈਕ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਸੜਕ 'ਤੇ ਪੈਦਲ ਜਾ ਰਹੀ ਇੱਕ ਲੜਕੀ ਤੋਂ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਬੈਗ ਬਚਾਉਣ ਲੱਗੀ ਤਾਂ ਬਾਈਕ ਸਵਾਰ ਨਕਾਬਪੋਸ਼ ਵਿਅਕਤੀ ਉਸ ਨੂੰ 10 ਮੀਟਰ ਤੱਕ ਘਸੀਟਦਾ ਲੈ ਗਿਆ, ਜਿਸ ਕਾਰਨ ਲੜਕੀ ਗੰਭੀਰ ਜ਼ਖਮੀ ਹੋ ਗਈ। ਇਸ ਦੌਰਾਨ ਉਸ ਦੇ ਸਿਰ 'ਤੇ ਪੰਜ ਟਾਂਕੇ ਲੱਗੇ। ਮੌਕੇ 'ਤੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।
ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦਿਨ-ਬ-ਦਿਨ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ ਅਤੇ ਬਿਨਾਂ ਨੰਬਰ ਦੇ ਬਾਈਕ ਸਵਾਰ ਬਾਜ਼ਾਰ 'ਚ ਸ਼ਰੇਆਮ ਘੁੰਮ ਰਹੇ ਹਨ।
ਇਹ ਵੀ ਪੜ੍ਹੋ: Derabassi Fire: ਡੇਰਾਬੱਸੀ 'ਚ ਵੱਡਾ ਹਾਦਸਾ, ਚੱਲਦੀ ਕਾਰ ਨੂੰ ਲੱਗੀ ਅੱਗ, ਬਾਲ ਬਾਲ ਬਚੇ ਤਿੰਨ ਬੱਚੇ
ਦੱਸ ਦਈਏ ਕਿ ਬਰਨਾਲਾ ਦੇ ਸਥਾਨਕ ਬੱਸ ਸਟੈਂਡ ਰੋਡ 'ਤੇ 16 ਏਕੜ ਵਾਲੀ ਸੁਵਿਧਾ ਦੇ ਸਾਹਮਣੇ ਦੋ ਨਕਾਬਪੋਸ਼ ਬਾਈਕ ਸਵਾਰ ਨੌਜਵਾਨਾਂ ਨੇ ਸੜਕ 'ਤੇ ਪੈਦਲ ਜਾ ਰਹੀ ਇਕ ਲੜਕੀ ਤੋਂ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਨੇ ਬੈਗ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਾਈਕ ਸਵਾਰ ਉਸ ਨੂੰ 10 ਮੀਟਰ ਤੱਕ ਘਸੀਟ ਕੇ ਲੈ ਗਏ, ਜਿਸ ਕਾਰਨ ਲੜਕੀ ਗੰਭੀਰ ਜ਼ਖਮੀ ਹੋ ਗਈ ਅਤੇ ਬਾਈਕ ਸਵਾਰ ਲੁਟੇਰੇ ਬੈਗ ਨੂੰ ਪਿੱਛੇ ਛੱਡ ਕੇ ਭੱਜ ਗਏ ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਹਾਲਤ ਠੀਕ ਹੈ।
ਘਟਨਾ ਸਥਾਨ ਦੇ ਆਸ-ਪਾਸ ਦੇ ਦੁਕਾਨਦਾਰ ਭਾਗਵਤ ਰਾਏ ਨੇ ਇਸ ਘਟਨਾ 'ਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਜਿਸ ਜਗ੍ਹਾ 'ਤੇ ਹਰ ਰੋਜ਼ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਅਤੇ ਜਿੱਥੇ ਅਣਗਿਣਤ ਬਾਈਕ ਸਵਾਰ ਬਾਹਰ ਘੁੰਮਦੇ ਰਹਿੰਦੇ ਹਨ, ਉੱਥੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ 'ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੁਟੇਰਿਆਂ ਅਤੇ ਚੋਰਾਂ ਨੂੰ ਨੱਥ ਪਾਈ ਜਾਵੇ।
ਇਹ ਵੀ ਪੜ੍ਹੋ: Punjab Breaking Live Updates: ਵਿਸ਼ਵ ਅਧਿਆਪਕ ਦਿਵਸ ਅੱਜ, ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਵਧਾਈ, ਜਾਣੋ ਹੁਣ ਤੱਕ ਦੀਆਂ ਵੱਡੀਆਂ