Students Stunt Video (ਦਵਿੰਦਰ ਸ਼ਰਮਾ) : ਬਰਨਾਲਾ ਨੈਸ਼ਨਲ ਹਾਈਵੇ ਉਪਰ ਬੁਲਟ ਉਪਰ ਪਟਾਕੇ ਤੇ ਕਾਰਾਂ ਵਿਚੋਂ ਬਾਹਰ ਨਿਕਲ ਕੇ ਸਟੰਟ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ। ਨੌਜਵਾਨ ਹਾਈਵੇ ਉਤੇ ਸ਼ਰਾਰਤ ਦੌਰਾਨ ਖੁਦ ਹੀ ਜਾਨ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੇ ਸਨ। ਵਾਇਰਲ ਵੀਡੀਓ  ਦੇ ਆਧਾਰ ਉਤੇ ਬਰਨਾਲਾ ਪੁਲਿਸ ਨੇ ਨੌਜਵਾਨ ਖਿਲਾਫ਼ ਸਖ਼ਤ ਕਾਰਵਾਈ ਕੀਤੀ। ਸਟੰਟਬਾਜ਼ੀ ਕਰਨ ਵਾਲੇ ਨੌਜਵਾਨਾਂ ਸਮੇਤ ਤਿੰਨ ਬੁਲਟ ਮੋਟਰਸਾਈਕਲ ਅਤੇ ਦੋ ਗੱਡੀਆਂ ਕਬਜ਼ੇ ਵਿੱਚ ਲੈ ਕੇ ਕਾਨੂੰਨ ਕਾਰਵਾਈ ਕਰਦੇ ਹੋਏ ਚਾਲਾਨ ਕੀਤੇ।


COMMERCIAL BREAK
SCROLL TO CONTINUE READING

ਪੁਲਿਸ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਅਜਿਹੀ ਸਟੰਟਬਾਜ਼ੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਸਟੰਟਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਸਖ਼ਤ ਚਿਤਾਵਨੀ ਵੀ ਦਿੱਤੀ ਹੈ। ਇਸ ਮੌਕੇ 'ਤੇ ਗੱਲਬਾਤ ਕਰਦਿਆਂ ਥਾਣਾ ਸਦਰ ਬਰਨਾਲਾ ਦੀ ਐਸ.ਐਚ.ਓ ਰੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਮਿਲੀ ਸੀ, ਜਿਸ ਵਿੱਚ ਸਕੂਲੀ ਵਰਦੀ ਵਿੱਚ ਕੁਝ ਨੌਜਵਾਨ ਬੱਚੇ ਪਟਾਕੇ ਪਾਉਣ ਆਦਿ ਦੀ ਵੀਡੀਓ ਬਣਾ ਰਹੇ ਸਨ ਅਤੇ ਗੱਡੀਆਂ 'ਚੋਂ ਬਾਹਰ ਨਿਕਲ ਰਹੇ ਸਨ। ਗੱਡੀ ਚਲਾ ਰਿਹਾ ਸੀ।


ਪੁਲਿਸ ਪ੍ਰਸ਼ਾਸਨ ਨੂੰ ਪਿਛਲੇ ਸਮੇਂ ਵਿੱਚ ਵੀ ਨੌਜਵਾਨਾਂ ਵੱਲੋਂ ਅਜਿਹੀਆਂ ਗਤੀਵਿਧੀਆਂ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਜਿਸ ਵਿੱਚ ਨੌਜਵਾਨ ਪਟਾਕੇ ਚਲਾ ਕੇ ਅਤੇ ਗੋਲੀਆਂ ਚਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ। ਇਸ ਵਾਇਰਲ ਵੀਡੀਓ ਸਬੰਧੀ ਬਰਨਾਲਾ ਦੇ ਐਸਐਸਪੀ ਦੇ ਹੁਕਮਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਅਜਿਹੀ ਗੁੰਡਾਗਰਦੀ ਵਿੱਚ ਸ਼ਾਮਲ ਨੌਜਵਾਨਾਂ ਦੀ ਸ਼ਨਾਖਤ ਕੀਤੀ ਗਈ। ਇਸ ਤਹਿਤ ਥਾਣਾ ਸਦਰ ਬਰਨਾਲਾ ਅਧੀਨ ਪੈਂਦੀ ਪੱਪੂ ਕੈਂਚੀਆਂ ਪੁਲਿਸ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਕਾਨੂੰਨ ਅਨੁਸਾਰ ਕਾਰਵਾਈ ਕਰਦੇ ਹੋਏ ਤਿੰਨ ਬੁਲਟ ਮੋਟਰਸਾਈਕਲ ਅਤੇ ਦੋ ਵਾਹਨਾਂ ਦੇ ਚਲਾਨ ਕੱਟੇ।


ਇਨ੍ਹਾਂ ਸਾਰੇ ਨੌਜਵਾਨਾਂ ਨੂੰ ਸਖ਼ਤ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਐਸਐਚਓ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਸਮੇਂ-ਸਮੇਂ ਉਤੇ ਜਾਗਰੂਕ ਕੀਤਾ ਜਾਂਦਾ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸੜਕਾਂ ਉਤੇ ਮੋਟਰਸਾਈਕਲ ਚਲਾਉਂਦੇ ਸਮੇਂ ਅਜਿਹੇ ਸਟੰਟ ਨਾ ਕਰਨ ਜਿਸ ਨਾਲ ਉਨ੍ਹਾਂ ਦੀ ਜਾਨ ਖ਼ਤਰੇ 'ਚ ਪੈ ਸਕਦੀ ਹੈ।


ਉਨ੍ਹਾਂ ਕਿਹਾ ਕਿ ਨੌਜਵਾਨ ਸਟੰਟ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹਨ। ਅਜਿਹਾ ਕਰਦੇ ਸਮੇਂ ਕਈ ਵਾਰ ਵੱਡੇ ਹਾਦਸੇ ਵਾਪਰ ਜਾਂਦੇ ਹਨ, ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਕਾਰਨ ਸਾਰੇ ਨੌਜਵਾਨਾਂ ਨੂੰ ਅਜਿਹੇ ਸਟੰਟ ਕਰਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਵੀ ਜੇ ਕੋਈ ਨੌਜਵਾਨ ਅਜਿਹਾ ਸਟੰਟ ਕਰਦਾ ਪਾਇਆ ਗਿਆ ਤਾਂ ਉਹ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਗੇ।


ਇਹ ਵੀ ਪੜ੍ਹੋ : Ravneet Bittu FIR News: ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ ਤੇ ਸੰਜੇ ਤਲਵਾੜ 'ਤੇ ਮਾਮਲਾ ਦਰਜ, ਜਾਣੋ ਪੂਰਾ ਮਾਮਲਾ