Toll Plaza in Punjab: ਅੱਜ ਪੰਜਾਬ ਸਰਕਾਰ ਬੰਦ ਕਰੇਗੀ 2 ਹੋਰ ਟੋਲ ਪਲਾਜ਼ੇ, ਕਿਹੜੇ ਲੋਕਾਂ ਨੂੰ ਮਿਲੇਗੀ ਰਾਹਤ
Toll Plaza in Punjab: ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਦੋ ਟੋਲ ਪਲਾਜ਼ਾ ਅੱਜ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ।
Toll Plaza in Punjab: ਪੰਜਾਬ ਵਿੱਚ ਟੋਲ ਪਲਾਜੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੋਲ ਪਲਾਜੇ ਨੂੰ ਲੈ ਕੇ ਟਵੀਟ ਕੀਤਾ ਹੈ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਭਗਵੰਤ ਮਾਨ ਦਾ ਟਵੀਟ
ਟਵੀਟ ਵਿੱਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ "ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ"
ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ; ਲੋਕਾਂ ਨੂੰ ਮਿਲੀ ਵੱਡੀ ਰਾਹਤ
ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ। ਇਨ੍ਹਾਂ ਵਿਚੋਂ ਕਿਸੇ ਨੂੰ ਵੀ ਐਕਸਟੈਂਸ਼ਨ ਨਹੀਂ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਟੋਲ ਪਲਾਜ਼ਾ ਦੀ ਮਿਆਦ ਵਧਾਉਣ ਤੋਂ ਦਾ ਸਾਫ ਇਨਕਾਰ ਕਰ ਦਿੱਤਾ ਹੈ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ 'ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ। ਸਰਕਾਰ ਨੇ ਅਜੇ ਤੱਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰੂਟ ਤੋਂ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਨਵੇਂ ਟੋਲ ਰੇਟ ਵੀ ਅਪ੍ਰੈਲ ਤੋਂ ਹੀ ਲਾਗੂ ਹੋਣ ਜਾ ਰਹੇ ਸਨ।