Shambhu Border: ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ `ਤੇ ਬੈਰੀਕੇਡਿੰਗ, ਲੋਕ ਹੋ ਰਹੇ ਪਰੇਸ਼ਾਨ!
Kisan Protest: ਹਰਿਆਣਾ ਪੁਲਿਸ ਨੇ 3 ਦਿਨ ਪਹਿਲਾਂ ਹੀ ਅੰਬਾਲਾ `ਚ ਹਰਿਆਣਾ-ਪੰਜਾਬ ਬਾਰਡਰ ਬੰਦ ਕਰਕੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
Shambhu Border: ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਹਰਿਆਣਾ ਪੁਲਿਸ ਅਲਰਟ 'ਤੇ ਹੈ। ਹਰਿਆਣਾ ਪੁਲਿਸ ਨੇ 3 ਦਿਨ ਪਹਿਲਾਂ ਹੀ ਅੰਬਾਲਾ 'ਚ ਹਰਿਆਣਾ ਪੰਜਾਬ ਬਾਰਡਰ ਬੰਦ ਕਰਕੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਸ਼ੰਭੂ ਬਾਰਡਰ 'ਤੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਦੀ ਐਂਟਰੀ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਅਜਿਹੇ 'ਚ ਇਸ ਰਾਸਤੇ ਰਾਹੀ ਪੰਜਾਬ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਾਰਡਰ 'ਤੇ ਪੁਲਿਸ ਤੈਨਾਤ ਪੁਲਿਸ ਵੱਲੋਂ ਪੰਜਾਬ ਤੋਂ ਹਰਿਆਣਾ ਵੱਲ ਆਉਣ ਵਾਲੇ ਸਾਰੇ ਵਾਹਨਾਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਪੰਜਾਬ ਤੋਂ ਹਰਿਆਣਾ ਆਉਣ ਵਾਲੇ ਵਾਹਨਾਂ ਦੇ ਰੁਕਣ ਕਾਰਨ ਸ਼ੰਭੂ ਬਾਰਡਰ 'ਤੇ ਕਾਫੀ ਜਾਮ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਸਫ਼ਰ ਕਰ ਰਹੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਾਸਤੇ ਰਾਹੀ ਜਾਣ ਵਾਲੇ ਜ਼ਿਆਦਾ ਤਰ ਲੋਕ ਦਿੱਲੀ ਏਅਰਪੋਰਟ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਸ ਬੰਦ ਕਾਰਨ ਪੰਜਾਬ ਤੋਂ ਹਰਿਆਣਾ ਐਟਰ ਕਰਨ ਵਾਲੇ ਲੋਕਾਂ ਦੀ ਹਰਿਆਣਾ ਪੁਲਿਸ ਨਾਲ ਜ਼ਬਰਦਸਤ ਤਕਰਾਰ ਵੀ ਹੋ ਗਈ। ਲੋਕਾਂ ਨੇ ਪੁਲਿਸ ਤੇ ਉਨ੍ਹਾਂ ਨੂੰ ਨਜਾਇਜ਼ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਰਾਹਗੀਰਾਂ ਦਾ ਕਹਿਣਾ ਹੈ ਕਿ ਪੂਰਾ ਰਾਹ ਖੁੱਲ੍ਹਿਆ ਹੋਇਆ ਹੈ, ਪਰ ਪੁਲਿਸ ਨੇ ਅਚਾਨਕ ਇੱਥੇ ਅੱਗੇ ਆਪਣੀ ਕਾਰ ਲਗਾ ਕੇ ਰਾਹ ਰੋਕ ਲਿਆ ਹੈ। ਅਤੇ ਸਾਨੂੰ ਇਹ ਵੀ ਨਹੀਂ ਦੱਸਿਆ ਜਾ ਰਿਹਾ ਕਿ ਉਹ ਕਿਸ ਰਾਸਤੇ ਦਿੱਲੀ ਵੱਲ ਨੂੰ ਜਾਣ। ਰਾਹਗੀਰਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਫਲਾਈਟਾਂ ਮਿਸ ਹੋ ਗਈਆਂ ਤਾਂ ਉਸ ਦਾ ਜਿੰਮੇਵਾਰ ਕੌਣ ਹੋਵੇਗਾ।
ਇਹ ਵੀ ਪੜ੍ਹੋ: Seat Belt Mandatory: ਪੰਜਾਬ 'ਚ ਚਾਰ ਪਹੀਆ ਵਾਹਨ 'ਚ ਪਿਛੇ ਬੈਠਣ ਲੋਕਾਂ ਲਈ ਵੀ ਸੀਟ ਬੈਲਟ ਜ਼ਰੂਰੀ
ਦੱਸ ਦਈਏ ਕਿ 13 ਫਰਵਰੀ ਨੂੰ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ। ਜਿਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਹਰਿਆਣਾ ਅਤੇ ਪੰਜਾਬ ਦੀ ਹੱਦਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਹਰਿਆਣਾ ਵਿੱਚ ਐਟਰ ਹੋਕੇ ਦਿੱਲੀ ਵੱਲ ਕੂਚ ਨਾ ਕਰ ਸਕਣ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਪਹੁੰਚ ਕੇ ਹੀ ਰਹਿਣਗੇ।
ਇਹ ਵੀ ਪੜ੍ਹੋ: Bargari Beadbi Case: ਬਰਗਾੜੀ ਬੇਅਦਬੀ ਮਾਮਲੇ ਦਾ ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫਤਾਰ