Batala Encounter: ਬਟਾਲਾ `ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀ ਗੋਲੀ, ਇੱਕ ਗੈਂਗਸਟਰ ਕਾਬੂ
Batala Encounter: ਬਟਾਲਾ `ਚ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀ ਚੱਲੀ ਹੈ। ਇੱਕ ਗੈਂਗਸਟਰ ਕਾਬੂ ਕੀਤਾ।
Batala Encounter: ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਐਨਕਾਉਂਟਰ ਦੌਰਾਨ ਇੱਕ ਗੈਂਗਸਟਰ ਨੂੰ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ ਦਿਨ ਪਹਿਲਾਂ ਉਹ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸਥਿਤ ਦੇਸ਼ਰਾਜ ਜਵੈਲਰਜ਼ ਦੀ ਦੁਕਾਨ 'ਤੇ ਗੋਲੀ ਚਲਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੇ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ 'ਚ ਲੱਗੀ ਹੋਈ ਹੈ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕਰਨ ਵਾਲੇ ਗੈਂਗਸਟਰ ਇੱਕ ਮਰਸਡੀਜ਼ ਕਾਰ ਵਿੱਚ ਘੁੰਮ ਰਹੇ ਹਨ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਪਿੰਡ ਨਵਾਂ ਪਿੰਡ ਦੇ ਵਿਚਕਾਰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Mohali Stray Dogs: ਪੰਜਾਬ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ! ਮੋਹਾਲੀ 'ਚ 11 ਲੋਕਾਂ ਨੂੰ ਵੱਢਿਆ
ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜਖ਼ਮੀ ਹੋ ਗਿਆ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਹੋਰ ਜਾਣਕਾਰੀ ਪ੍ਰੈਸ ਕਾਨਫਰੰਸ ਵਿੱਚ ਦਿੱਤੀ ਜਾਵੇ। ਗੌਰਤਲਬ ਹੈ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਵਿੱਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ ਸੀ। ਹਾਲਾਂਕਿ ਗੋਲੀਬਾਰੀ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੋਵੇਂ ਬਾਈਕ ਸਵਾਰ ਨੌਜਵਾਨਾਂ ਨੇ ਕੱਪੜਿਆਂ ਨਾਲ ਮੂੰਹ ਢੱਕਿਆ ਹੋਇਆ ਸੀ।
ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਕਿਸੇ ਸੁਨਿਆਰੇ ਉੱਤੇ ਚੱਲੀ ਗੋਲੀ ਦੇ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ। ਦਰਅਸਲ ਸਵੇਰੇ ਤੜਕਸਾਰ ਤੋਂ ਹੀ ਪੁਲਿਸ ਪਿੱਛੇ ਲੱਗੀ ਹੋਈ ਸੀ।
ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ। ਇਸ ਦੌਰਾਨ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ। ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਕਿਉਂਕਿ ਕਈ ਦਿਨਾਂ ਤੋਂ ਲਗਾਤਾਰ ਗੋਲੀਆਂ ਚੱਲ ਕੇ ਲੋਕਾਂ ਕੋਲ ਫਿਰੋਤੀ ਮੰਗੀ ਜਾ ਰਹੀ ਸੀ। ਪਹਿਲਾਂ ਵੀ ਕਈ ਮਾਮਲੇ ਨੇ ਦਰਜ ਹਨ।
ਇਹ ਵੀ ਪੜ੍ਹੋ: Amritsar News :ਅੰਮ੍ਰਿਤਸਰ ਸਰਹੱਦ 'ਤੇ ਫੜਿਆ ਗਿਆ ਪਾਕਿ ਘੁਸਪੈਠ, ਮੋਬਾਈਲ-ਪੈਨ ਡਰਾਈਵ ਜ਼ਬਤ